July 7, 2024 3:18 pm
Punjab Rajya Sabha

ਪੰਜਾਬ ਰਾਜ ਸਭਾ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਸੌਂਪੇ ਸਰਟੀਫਿਕੇਟ

ਚੰਡੀਗੜ੍ਹ 03 ਜੂਨ 2022 : ਪੰਜਾਬ ਰਾਜ ਸਭਾ ਚੋਣਾਂ-2022 (Punjab Rajya Sabha Election 2022) ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫ਼ਸਰ-ਕਮ-ਸਕੱਤਰ ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫ਼ਿਕੇਟ’ ਸੌਂਪੇ।

ਇਸ ਉਪਰੰਤ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।