ਮੋਹਾਲੀ, 07 ਸਤੰਬਰ 2026: ਸੀਜੀਸੀ ਲਾਂਡਰਾਂ ਨੇ ਇੱਕ ਵਿਸ਼ੇਸ਼ ਪ੍ਰੋਗਰਾਮ “ਯੂਫੋਰੀਆ 2026” ਰਾਹੀਂ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਸੱਭਿਆਚਾਰਕ ਪ੍ਰਦਰਸ਼ਨਾਂ ਅਤੇ ਮਜ਼ੇਦਾਰ ਖੇਡਾਂ ‘ਚ ਹਿੱਸਾ ਲਿਆ, ਸਮਾਗਮ ਦਾ ਪੂਰਾ ਆਨੰਦ ਮਾਣਿਆ। ਇਸ ਮੌਕੇ ‘ਤੇ, ਸੰਸਥਾ ਨੇ 270 ਫੈਕਲਟੀ ਮੈਂਬਰਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾ, ਸਮਰਪਣ ਅਤੇ ਅਕਾਦਮਿਕ ਗੁਣਵੱਤਾ ਨੂੰ ਬਿਹਤਰ ਬਣਾਉਣ ‘ਚ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ।
ਪ੍ਰੋਗਰਾਮ ਦੌਰਾਨ, 32 ਅਧਿਆਪਕਾਂ ਨੂੰ “ਸਰਬੋਤਮ ਅਧਿਆਪਕ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ। 160 ਅਧਿਆਪਕਾਂ ਨੂੰ ਖੋਜ, ਨਵੀਨਤਾ ਅਤੇ ਪੇਟੈਂਟ ਫਾਈਲਿੰਗ ‘ਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਰਟੀਫਿਕੇਟ ਵੀ ਭੇਟ ਕੀਤੇ ਗਏ। ਇਸ ਤੋਂ ਇਲਾਵਾ, ਸੀਜੀਸੀ ਲਾਂਡਰਾਂ ਵਿੱਚ 20, 15, ਅਤੇ 10 ਸਾਲਾਂ ਦੀ ਸਮਰਪਿਤ ਸੇਵਾ ਵਾਲੇ ਸਿੱਖਿਅਕਾਂ ਨੂੰ ਵੀ ਉਨ੍ਹਾਂ ਦੇ ਲੰਬੇ ਸਮੇਂ ਦੇ ਯੋਗਦਾਨ ਅਤੇ ਸਮਰਪਿਤ ਸੇਵਾ ਲਈ ਸਮਾਗਮ ‘ਚ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਮੌਕੇ ਸਤਨਾਮ ਸਿੰਘ ਸੰਧੂ, ਚੇਅਰਮੈਨ, ਸੀਜੀਸੀ ਲਾਂਡਰਾਂ,ਸ.ਪਰਮਪਾਲ ਸਿੰਘ ਢਿੱਲੋਂ, ਵਾਈਸ ਚੇਅਰਮੈਨ; ਡਾ.ਰਾਜਦੀਪ ਸਿੰਘ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ, ਸੰਸਥਾ ਦੇ ਡਾਇਰੈਕਟਰ ਅਤੇ ਮੁਖੀ ਆਦਿ ਸ਼ਾਮਲ ਸਨ। ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਅਧਿਆਪਨ ਦੇ ਇਸ ਨੇਕ ਕਿੱਤੇ ਪ੍ਰਤੀ ਸਮਰਪਣ ਅਤੇ ਰਾਸ਼ਟਰ ਨਿਰਮਾਤਾ ਵਜੋਂ ਨਿਭਾਈ ਜਾ ਰਹੀ ਭੂਮਿਕਾ ਲਈ ਦਿਲੋਂ ਸ਼ੁਭਕਾਮਨਾਵਾਂ ਅਤੇ ਧੰਨਵਾਦ ਪ੍ਰਗਟ ਕੀਤਾ।
ਸਤਨਾਮ ਸਿੰਘ ਸੰਧੂ ਨੇ ਸਾਲਾਂ ਦੌਰਾਨ ਸੀਜੀਸੀ ਦਾ ਹਿੱਸਾ ਰਹੇ ਅਧਿਆਪਕਾਂ ਅਤੇ ਫੈਕਲਟੀ ਮੈਂਬਰਾਂ ਦੇ ਨਾਲ-ਨਾਲ ਅੱਜ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ‘ਚ ਯੋਗਦਾਨ ਪਾ ਰਹੇ ਅਧਿਆਪਕਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੀਜੀਸੀ ਲਾਂਡਰਾਂ ਦੀ ਸ਼ਾਨਦਾਰ 25 ਸਾਲਾ ਵਿਰਾਸਤ ਨੂੰ ਆਕਾਰ ਦੇਣ ‘ਚ ਇਨ੍ਹਾਂ ਅਧਿਆਪਕਾਂ ਦਾ ਯੋਗਦਾਨ ਅਮੁੱਲ ਹੈ। ਇਸ ਮੌਕੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ, ਸੰਧੂ ਨੇ ਆਉਣ ਵਾਲੇ ਸਾਲਾਂ ਵਿੱਚ ਸੀਜੀਸੀ ਲਾਂਡਰਾਂ ਦੇ ਅਧਿਆਪਨ ਭਾਈਚਾਰੇ ਅਤੇ ਅਕਾਦਮਿਕ ਲੀਡਰਸ਼ਿਪ ਲਈ ਕੰਮ ਕਰਨ ਲਈ ਇੱਕ ਸਮੂਹਿਕ ਦ੍ਰਿਸ਼ਟੀਕੋਣ ਅਤੇ ਆਦੇਸ਼ ਸਾਂਝਾ ਕੀਤਾ।
ਇਸ ‘ਚ ਇੱਕ ਅਧਿਆਪਕ ਹੋਣ ’ਤੇ ਬਹੁਤ ਮਾਣ ਮਹਿਸੂਸ ਕਰਨਾ, ਅਕਾਦਮਿਕ ਪ੍ਰਣਾਲੀਆਂ ਅਤੇ ਪ੍ਰਕਿਰਿਆਵਾਂ ਨੂੰ ਵਿਕਸਤ ਕਰਕੇ ਤਬਦੀਲੀ ਨੂੰ ਅਪਣਾਉਣਾ, ਏਆਈ ਤਕਨਾਲੋਜੀ ਅਤੇ ਸਮਰੱਥਾ ਨਿਰਮਾਣ ‘ਚ ਨਿਵੇਸ਼ ਕਰਨਾ ਅਤੇ ਇਸ ਦੀ ਨੈਤਿਕ ਵਰਤੋਂ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨਾ ਅਤੇ ਸਭ ਤੋਂ ਵੱਧ, ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਸਮਝਣਾ ਅਤੇ ਉਨ੍ਹਾਂ ਅਨੁਸਾਰ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣਾ ਸ਼ਾਮਲ ਸੀ। ਅਧਿਆਪਕਾਂ ਦਾ ਸਨਮਾਨ ਕਰਨ ਅਤੇ ਰਾਸ਼ਟਰ ਨਿਰਮਾਤਾਵਾਂ ਵਜੋਂ ਉਨ੍ਹਾਂ ਦੇ ਕੀਮਤੀ ਯੋਗਦਾਨ ਲਈ ਦਿਲੋਂ ਧੰਨਵਾਦ ਪ੍ਰਗਟ ਕਰਨ ਨੂੰ ਸਮਰਪਿਤ ਅਧਿਆਪਕ ਦਿਵਸ, ਡਾ.ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਯਾਦ ਵੀ ਮਨਾਉਂਦਾ ਹੈ, ਜੋ ਇੱਕ ਪ੍ਰਸਿੱਧ ਅਧਿਆਪਕ ਅਤੇ ਵਿਦਵਾਨ ਸਨ ਜਿਨ੍ਹਾਂ ਨੇ ਭਾਰਤ ਦੇ ਦੂਜੇ ਰਾਸ਼ਟਰਪਤੀ ਵਜੋਂ ਵੀ ਸੇਵਾ ਨਿਭਾਈ।
ਜਿਵੇਂ-ਜਿਵੇਂ ਸੀਜੀਸੀ ਲਾਂਡਰਾਂ ਆਉਣ ਵਾਲੇ ਸਾਲਾਂ ਵੱਲ ਅੱਗੇ ਵੱਧ ਰਿਹਾ ਹੈ, ਉਮੀਦ ਹੈ ਕਿ ਇਸਦੇ ਸਿੱਖਿਅਕਾਂ ਦੀ ਭਾਵਨਾ ਨੌਜਵਾਨ ਮਨਾਂ ਨੂੰ ਪ੍ਰੇਰਿਤ, ਮਾਰਗਦਰਸ਼ਨ ਅਤੇ ਪਾਲਣ ਪੋਸ਼ਣ ਕਰਦੀ ਰਹੇਗੀ,ਇਹ ਉਸੇ ਤਰ੍ਹਾਂ ਜਾਰੀ ਰਹੇ, ਜਿਵੇਂ ਪੀੜ੍ਹੀ ਦਰ ਪੀੜ੍ਹੀ ਅਧਿਆਪਕਾਂ ਨੇ ਹੁਣ ਤੱਕ ਦੇ ਸਫ਼ਰ ਨੂੰ ਆਕਾਰ ਦੇਣ ਵਿੱਚ ਆਪਣਾ ਯੋਗਦਾਨ ਪਾਇਆ ਹੈ।
Read More: ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੀ ਯਾਦ ‘ਚ ਸੀਜੀਸੀ ਯੂਨੀਵਰਸਿਟੀ ਵਿਖੇ ਲਗਾਇਆ ਖੂਨਦਾਨ ਕੈਂਪ




