CGC University Mohali

ਸੀਜੀਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਪ੍ਰਿੰਸੀਪਲ–ਅਧਿਆਪਕ ਐਜੂਕਨਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ

ਮੋਹਾਲੀ, 11 ਅਪ੍ਰੈਲ 2026: ਸੀਜੀਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਨਕਲੇਵ ਕਰਵਾਇਆ, ਜਿਸ ‘ਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ‘ਚ ਅਕਾਦਮਿਕ ਮਾਹਰਾਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਨੇ ਭਾਗ ਲਿਆ।

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਪੇਸ਼ ਕੀਤਾ ਨਵਾਂ ਸਿੱਖਿਆ ਮਾਡਲ ਨੌਜਵਾਨ ਪੀੜ੍ਹੀ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖਦਾ ਹੈ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦੀ ਮੱਦਦ ਨਾਲ ਪੜ੍ਹਾਈ ਨੂੰ ਹੋਰ ਅਸਰਦਾਰ ਬਣਾਇਆ ਜਾ ਰਿਹਾ ਹੈ। ਅਭਿਆਸਕ ਸਿੱਖਿਆ, ਨਵਚਾਰ ਅਤੇ ਭਵਿੱਖ ਲਈ ਤਿਆਰੀ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਚਾਂਸਲਰ ਅਤੇ ਫਾਦਰ ਆਫ ਐਜੂਕੇਸ਼ਨ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਨੂੰ ਸਮੇਂ ਦੇ ਨਾਲ ਬਦਲਣਾ ਲਾਜ਼ਮੀ ਹੈ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਹੁਣ ਭਵਿੱਖ ਨਹੀਂ, ਸਗੋਂ ਵਰਤਮਾਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਨਾਲ ਜੋੜ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਤਿਆਰ ਕਰ ਰਹੀ ਹੈ।

ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਇਸ ਤਰ੍ਹਾਂ ਤਿਆਰ ਕੀਤਾ ਜਾ ਰਿਹਾ ਹੈ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਕਲਾਸਰੂਮ ਨੂੰ ਹੋਰ ਸਮਝਦਾਰ ਅਤੇ ਵਿਅਕਤੀਗਤ ਬਣਾਉਣ ’ਤੇ ਕੰਮ ਕੀਤਾ ਜਾ ਰਿਹਾ ਹੈ।

ਐਜੂਕਾਂਕਲੇਵ ਦੌਰਾਨ ਆਰਟੀਫੀਸ਼ਲ ਇੰਟੈਲੀਜੈਂਸ ਅਧਾਰਿਤ ਸਿੱਖਣ, ਵਿਅਕਤੀਗਤ ਪੜ੍ਹਾਈ, ਡਿਜ਼ੀਟਲ ਕਲਾਸਰੂਮ ਅਤੇ ਅਧਿਆਪਕਾਂ ਦੀ ਬਦਲਦੀ ਭੂਮਿਕਾ ’ਤੇ ਚਰਚਾ ਹੋਈ। ਭਾਗੀਦਾਰਾਂ ਨੇ ਸਿੱਖਿਆ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਵਿੱਚ ਸੋਚਣ ਦੀ ਸਮਰੱਥਾ ਅਤੇ ਰਚਨਾਤਮਕਤਾ ਵਧਾਉਣ ’ਤੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ’ਤੇ ਸਾਰਿਆਂ ਨੇ ਨਵੇਂ ਵਿਚਾਰਾਂ ਨੂੰ ਅਪਣਾਉਣ ਅਤੇ ਸਿੱਖਿਆ ਦੇ ਮੂਲ ਸਿਧਾਂਤਾ ਨੂੰ ਬਰਕਰਾਰ ਰੱਖਦੇ ਹੋਏ ਅੱਗੇ ਵਧਣ ਦੀ ਲੋੜ ’ਤੇ ਸਹਿਮਤੀ ਜਤਾਈ।

Read More: ਸੀਜੀਸੀ ਲਾਂਡਰਾਂ ਵੱਲੋਂ 25ਵੀਂ ਵਰ੍ਹੇਗੰਢ ‘ਤੇ ‘ਇੰਮਪਾਵਰ’ ਸਕਾਲਰਸ਼ਿਪ ਸਕੀਮ ਦਾ ਐਲਾਨ

ਵਿਦੇਸ਼

Scroll to Top