Site icon TheUnmute.com

ਸੀ.ਜੀ.ਐੱਮ/ਸਕੱਤਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਦਾ ਦੌਰਾ, ਹਵਾਲਾਤੀਆਂ ਨਾਲ ਕੀਤੀ ਗੱਲਬਾਤ

Jail

ਸ੍ਰੀ ਮੁਕਤਸਰ ਸਾਹਿਬ, 28 ਮਈ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ (Jail) ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।

ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ (Jail) ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਹਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਖੇ ਮਿਤੀ 29.07.2024 ਤੋਂ ਮਿਤੀ. 03.08.2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜੇਕਰ ਕਿਸੇ ਧਿਰ ਦਾ ਮਾਨਯੋਗ ਸੁਪਰੀਮ ਕੋਰਟ ਵਿਚ ਕੇਸ ਲੰਬਿਤ ਹੈ ਤਾਂਉਹ ਆਪਣੇ ਝਗੜੇ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਵਿਚ ਕਰਵਾ ਸਕਦਾ ਹੈ।।

Exit mobile version