Raghav Chadha

ਰਾਘਵ ਚੱਢਾ ਨੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ, ਭਾਵੁਕ ਹੋ ਕੇ ਕਹੀ ਇਹ ਵੱਡੀ ਗੱਲ

ਚੰਡੀਗੜ੍ਹ 26 ਮਾਰਚ 2022 : ਆਮ ਆਦਮੀ ਪਾਰਟੀ (Aam Aadmi Party ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਸੰਸਦ ‘ਚ ਪਹੁੰਚਣ ‘ਤੇ ਵੀ ਉਨ੍ਹਾਂ ਦੇ ਦਰਵਾਜ਼ੇ ਵਲੰਟੀਅਰਾਂ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ। ਦਿੱਲੀ ਦੀ ਰਾਜੇਂਦਰ ਨਗਰ ਵਿਧਾਨ ਸਭਾ ਸੀਟ ਤੋਂ ਕੱਲ੍ਹ ਅਸਤੀਫਾ ਦੇਣ ਵਾਲੇ ਰਾਘਵ ਚੱਢਾ (Raghav Chadha) ਨੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਲੰਟੀਅਰਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਵਿੱਚ ਪਹੁੰਚਾਇਆ ਅਤੇ ਦਿਨ ਰਾਤ ਇੱਕ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ।

ਮੀਟਿੰਗ ਵਿੱਚ ਰਾਘਵ ਚੱਢਾ (Raghav Chadha) ਨੇ ਭਾਵੁਕ ਹੋ ਕੇ ਕਿਹਾ ਕਿ ਵਲੰਟੀਅਰਾਂ ਦਾ ਉਨ੍ਹਾਂ ’ਤੇ ਕਰਜ਼ ਹੈ ਅਤੇ ਉਹ ਉਨ੍ਹਾਂ ਦੀਆਂ ਸੇਵਾਵਾਂ ਦਾ ਕਰਜ਼ਾ ਕਦੇ ਵੀ ਨਹੀਂ ਚੁਕਾ ਸਕਣਗੇ। ਉਨ੍ਹਾਂ ਵਲੰਟੀਅਰਾਂ ਨੂੰ ਆਮ ਆਦਮੀ ਪਾਰਟੀ ਦਾ ਝੰਡਾ ਹਮੇਸ਼ਾ ਬੁਲੰਦ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਜਾ ਕੇ ਵੀ ਉਨ੍ਹਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਗੇ। ਪਾਰਲੀਮੈਂਟ ਵਿੱਚ ਪਹੁੰਚ ਕੇ ਵੀ ਉਸ ਦੀ ਜ਼ਿੰਮੇਵਾਰੀ ਖ਼ਤਮ ਨਹੀਂ ਹੋਈ।

ਰਾਘਵ ਚੱਢਾ (Raghav Chadha) ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਮੁੱਦੇ ਸੰਸਦ ਵਿੱਚ ਉਠਾਉਣੇ ਪੈਣਗੇ। ਇਸੇ ਤਰ੍ਹਾਂ ਉਹ ਸੰਸਦ ਵਿੱਚ ਦੇਸ਼ ਦੇ ਅਹਿਮ ਮੁੱਦਿਆਂ ਨੂੰ ਉਠਾਉਂਦੇ ਰਹਿਣਗੇ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਭਾਰੀ ਫਤਵਾ ਦਿੱਤਾ ਹੈ, ਉਸ ਲਈ ਪਾਰਟੀ ਸੂਬੇ ਦੇ ਲੋਕਾਂ ਦੀ ਰਿਣੀ ਹੈ। ਸਮੇਂ-ਸਮੇਂ ‘ਤੇ ਉਹ ਦਿੱਲੀ ਦੇ ਲੋਕਾਂ ਦੀ ਸੇਵਾ ਵੀ ਕਰਦੇ ਰਹਿਣਗੇ।

Scroll to Top