July 7, 2024 6:16 am
Amritsar

ਅੰਮ੍ਰਿਤਸਰ ‘ਚ ਪੁਲ ਦਾ ਜਾਇਜ਼ਾ ਲੈਣ ਪਹੁੰਚੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ

ਅੰਮ੍ਰਿਤਸਰ ,14 ਅਪ੍ਰੈਲ 2023: ਅੰਮ੍ਰਿਤਸਰ (Amritsar) ਵਿੱਚ ਲਗਾਤਾਰ ਇਹ ਟ੍ਰੈਫਿਕ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੰਮ੍ਰਿਤਸਰ ਵਿੱਚ ਚਾਰ ਪੁਲਾਂ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਸੀ ਅਤੇ ਹੁਣ ਉਹ ਪੂਰੀ ਤਰ੍ਹਾਂ ਨਾਲ ਤਿਆਰ ਹੋ ਚੁੱਕੇ ਹਨ | ਇਨ੍ਹਾਂ ਵਿੱਚੋਂ ਇਕ ਜੋ ਕਿ ਉਹ ਵੱਲਾ ਫਾਟਕ ‘ਤੇ ਬਣਿਆ ਹੈ ਉਸ ਦਾ ਤਾਂ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰ ਦਿੱਤਾ ਗਿਆ ਹੈ |

ਅੱਜ ਅੰਮ੍ਰਿਤਸਰ (Amritsar) ਵਿੱਚ ਦੂਜੇ ਪੁਲ ਦਾ ਜਾਇਜ਼ਾ ਲੈਣ ਵਾਸਤੇ ਅੰਮ੍ਰਿਤਸਰ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ (Ashok Talwar) ਮੁੱਖ ਤੌਰ ‘ਤੇ ਪਹੁੰਚੇ | ਉਨ੍ਹਾਂ ਵੱਲੋਂ 22 ਨੰਬਰ ਫਾਟਕ ਉੱਤੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਸ਼ੋਕ ਤਲਵਾੜ ਨੇ ਕਿਹਾ ਕਿ ਇਹ ਪੁਲ ਲੋਕਾਂ ਲਈ ਜਲਦ ਹੀ ਖੋਲ੍ਹ ਦਿੱਤਾ ਜਾਵੇਗਾ | ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਬਹੁਤ ਸਾਰਾ ਟ੍ਰੈਫਿਕ ਇਕੱਠਾ ਹੋ ਰਿਹਾ ਹੈ, ਉਹਨਾਂ ਨਾਲ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹੁਣ ਇਹ ਪੁਲ ਬਣਨ ਨਾਲ ਲੋਕਾਂ ਨੂੰ ਕਾਫੀ ਸਹੂਲਤ ਪ੍ਰਾਪਤ ਹੋਵੇਗੀ |ਖਾਸ ਤੌਰ ‘ਤੇ ਜੋ ਲੋਕ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੋ ਅੰਤਰਰਾਸ਼ਟਰੀ ਸਰੱਹਦ ਬਾਘਾ ਬਾਰਡਰ ‘ਤੇ ਜਾਣਾ ਚਾਹੁੰਦੇ ਹਨ | ਇਸ ਮੌਕੇ ਅਸ਼ੋਕ ਤਲਵਾੜ ਨੂੰ ਨਵਜੋਤ ਸਿੰਘ ਸਿੱਧੂ ਬਾਰੇ ਸਵਾਲ ਕੀਤਾ ਗਿਆ ਕਿ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਬਿਲਕੁਲ ਨਹੀਂ ਸੁਧਰੇ |