July 2, 2024 7:46 pm
heavy Rain

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ

ਚੰਡੀਗੜ੍ਹ, 23 ਅਗਸਤ, 2023: ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ (heavy rain) ਪੈਣ ਦੀ ਵੀ ਸੰਭਾਵਨਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਇਸਦੇ ਨਾਲਮਹਿ ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਪਿਛਲੇ ਸਾਲਾਂ ਦੇ ਮੁਕਾਬਲੇ ਅਗਸਤ ਮਹੀਨੇ ਵਿੱਚ ਘੱਟ ਬਾਰਿਸ਼ ਹੋਈ ਹੈ। ਦਿਨ ਅਤੇ ਰਾਤ ਦਾ ਤਾਪਮਾਨ ਵੀ ਆਮ ਨਾਲੋਂ ਵੱਧ ਹੈ, ਜਿਸ ਕਾਰਨ ਵਾਯੂਮੰਡਲ ਵਿੱਚ ਨਮੀ ਬਣੀ ਹੋਈ ਹੈ।