ਚੰਡੀਗੜ੍ਹ 16 ਅਗਸਤ 2022: ਪੰਜਾਬ (Punjab) ‘ਚ ਜਿੱਥੇ ਮਾਨਸੂਨ ਨੇ ਕਈ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਉੱਥੇ ਹੀ ਕਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਉਸਦੇ ਨਾਲ ਹੀ ਪੰਜਾਬ ‘ਚ ਭਾਰੀ ਬਾਰਿਸ਼ ਕਾਰਨ ਫ਼ਸਲਾਂ ਨੂੰ ਵੀ ਨੁਕਸਾਨ ਹੋਇਆ ਹੈ । ਇਸ ਦੌਰਾਨ ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ (Meteorological Department) ਅਨੁਸਾਰ ਆਉਣ ਵਾਲੇ 24 ਘੰਟਿਆਂ ਦਰਮਿਆਨ ਪੰਜਾਬ ਦੇ ਬਹੁਤੇ ਖੇਤਰਾਂ ‘ਚ ਭਾਰੀ ਬਾਰਿਸ਼ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਤੋਂ ਮਗਰੋਂ 16 ਅਗਸਤ ਤੋਂ ਲੈ ਕੇ 17, 18, 19, 20 ਅਗਸਤ ਤੱਕ ਲਗਾਤਾਰ ਬਰਸੀ ਪੈਂਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ |