Site icon TheUnmute.com

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

Rain

ਚੰਡੀਗੜ੍ਹ, 23 ਅਪ੍ਰੈਲ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ 23 ਅਪ੍ਰੈਲ ਨੂੰ ਸੂਬੇ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ (Heavy Rain) ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਅੱਜ ਸਵੇਰ ਤੋਂ ਹੀ ਕਈ ਜ਼ਿਲਿਆਂ ‘ਚ ਕਾਲੇ ਬੱਦਲ ਛਾ ਗਏ ਹਨ। ਜਿਕਰਯੋਗ ਹੈ ਕਿ ਪੰਜਾਬ ‘ਚ ਕੁਝ ਦਿਨ ਪਹਿਲਾਂ ਮੀਂਹ ਅਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਹੋਇਆ |

ਦੱਸਿਆ ਜਾ ਰਿਹਾ ਹੈ ਕਿ ਉਪਰੋਕਤ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਕਾਰਨ ਹੋਇਆ ਹੈ। ਵਿਭਾਗ ਅਨੁਸਾਰ 26 ਤੋਂ 27 ਅਪਰੈਲ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਬਾਰਿਸ਼ (Heavy Rain) ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਓਥੇ ਹੀ ਕਿਸਾਨਾਂ ਲਈ ਚਿੰਤਾ ਦੀ ਖ਼ਬਰ ਹੈ ।

Exit mobile version