North India

ਪੰਜਾਬ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਸਥਿਰ

ਚੰਡੀਗੜ੍ਹ, 07 ਅਗਸਤ 2023: ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ (Rain) ਦਾ ਅਲਰਟ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਿਸ ਕਾਰਨ ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਪੰਜਾਬ ਵਿੱਚ ਇਸ ਹਫ਼ਤੇ ਵੀ ਮਾਨਸੂਨ ਦੇ ਸੁਸਤ ਰਹਿਣ ਦੀ ਸੰਭਾਵਨਾ ਹੈ ਅਤੇ ਬਾਰਿਸ਼ ਆਮ ਨਾਲੋਂ ਘੱਟ ਹੋਵੇਗੀ।

ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹੀ ਚੰਗੀ ਬਾਰਿਸ਼ (Rain) ਦਰਜ ਕੀਤੀ ਗਈ। ਪਠਾਨਕੋਟ ਵਿੱਚ 39.8 ਐਮਐਮ ਬਾਰਿਸ਼ ਹੋਈ ਹੈ। ਜਦੋਂ ਕਿ ਗੁਰਦਾਸਪੁਰ ਵਿੱਚ 23.8 ਐਮਐਮ, ਐਸਬੀਐਸ ਨਗਰ ਵਿੱਚ 41.3 ਐਮਐਮ, ਹੁਸ਼ਿਆਰਪੁਰ ਵਿੱਚ 11 ਐਮਐਮ, ਰੋਪੜ ਵਿੱਚ 16 ਐਮਐਮ, ਲੁਧਿਆਣਾ ਵਿੱਚ 1.8 ਅਤੇ ਪਟਿਆਲਾ ਵਿੱਚ 6.8 ਐਮਐਮ ਰਿਕਾਰਡ ਕੀਤਾ ਗਿਆ ਹੈ।

ਦੂਜੇ ਪਾਸੇ ਭਾਖੜਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦਾ ਪੱਧਰ ਨਹੀਂ ਵਧਿਆ, ਜੋ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਲਈ ਰਾਹਤ ਦੀ ਖ਼ਬਰ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1665.85 ਫੁੱਟ ਤੱਕ ਪਹੁੰਚ ਗਿਆ ਹੈ।

Scroll to Top