North India

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ, ਵਧੇਗੀ ਠੰਡ

ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੌਸਮ ‘ਚ ਅਗਲੇ ਚਾਰ ਦਿਨਾਂ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 27 ਨਵੰਬਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ (Rain) ਪੈ ਸਕਦਾ ਹੈ। ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ ਧੁੰਦ ਦਾ ਕਹਿਰ ਵੀ ਵਧੇਗਾ। ਫਿਲਹਾਲ ਪੰਜਾਬ ‘ਚ ਸਵੇਰ ਦੇ ਸਮੇਂ ਕੁਝ ਥਾਵਾਂ ‘ਤੇ ਧੁੰਦ ਪੈ ਰਹੀ ਹੈ ਪਰ ਬਾਰਿਸ਼ ਤੋਂ ਬਾਅਦ ਧੁੰਦ ਹੋਰ ਸੰਘਣੀ ਹੋਣ ਦੀ ਸੰਭਾਵਨਾ ਹੈ।

ਪੰਜਾਬ ‘ਚ ਕਈ ਦਿਨਾਂ ਤੋਂ ਮੀਂਹ (Rain) ਨਹੀਂ ਪੈ ਰਿਹਾ ਹੈ, ਫਿਰ ਵੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 3.2 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ 1.4 ਡਿਗਰੀ ਸੈਲਸੀਅਸ ਅਤੇ ਪਿਛਲੇ ਪੰਜ ਦਿਨਾਂ ਵਿੱਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਸ ਦੌਰਾਨ, ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਕਾਫ਼ੀ ਸੰਭਾਵਨਾ ਹੈ। ਦੂਜੇ ਪਾਸੇ ਮਾਹਰਾਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਵੀ ਹੇਠਾਂ ਜਾਵੇਗਾ। ਮੀਂਹ ਹਵਾ ਵਿੱਚ ਮੌਜੂਦ ਧੂੜ ਦੇ ਕਣਾਂ ਨੂੰ ਸਾਫ਼ ਕਰ ਦੇਵੇਗਾ।

Scroll to Top