ਚੰਡੀਗੜ੍ਹ, 30 ਅਗਸਤ 2024: ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ (Rain) ਤੋਂ ਬਾਅਦ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੀ ਸ਼ਾਮ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.9 ਡਿਗਰੀ ਘੱਟ ਦਰਜ ਕੀਤਾ ਗਿਆ। ਜਦੋਂ ਕਿ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ । ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ‘ਚ ਸਤੰਬਰ ਮਹੀਨੇ ਦੌਰਾਨ ਵੀ ਭਾਰੀ ਮੀਂਹ ਪੈ ਸਕਦਾ ਹੈ |
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ (Rain) ਪੈਣ ਦੀ ਸੰਭਾਵਨਾ ਹੈ। ਇਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ‘ਸ਼ਾਮਲ ਹਨ | ਇਸਦੇ ਨਾਲ ਹੀ ਗੁਆਂਢੀ ਦੇਸ਼ ਪਾਕਿਸਤਾਨ ‘ਚ ਮੌਜੂਦ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਕਾਰਨ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ |