ਚੰਡੀਗੜ੍ਹ, 05 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਦਲ-ਬਦਲੀ ਜਾਰੀ ਹੈ। ਜਲੰਧਰ ਤੋਂ ਅਕਾਲੀ ਆਗੂ ਚੰਦਨ ਗਰੇਵਾਲ (Chandan Grewal) ਅੱਜ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਅਨੁਸਾਰ ਚੰਦਨ ਗਰੇਵਾਲ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਦਨ ਗਰੇਵਾਲ (Chandan Grewal) ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਸੀ.ਐਮ. ਭਗਵੰਤ ਮਾਨ ਖੁਦ ਜਲੰਧਰ ਸਥਿਤ ਉਨ੍ਹਾਂ ਦੇ ਘਰ ਪਹੁੰਚੇ। ਮੁੱਖ ਮੰਤਰੀ ਮਾਨ ਦਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਚੰਦਨ ਗਰੇਵਾਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ |
ਜੁਲਾਈ 6, 2025 12:04 ਬਾਃ ਦੁਃ