July 6, 2024 6:40 pm
Chandigarh

ਚੰਡੀਗੜ੍ਹ: ਰਾਜਨਾਥ ਸਿੰਘ ਦੀ ਰੈਲੀ ਤੋਂ ਪਹਿਲਾਂ ‘ਆਪ’ ਆਗੂ ਤੇ ਕੌਂਸਲਰਾਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ, 24 ਜੂਨ 2023: ਚੰਡੀਗੜ੍ਹ (Chandigarh) ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਣਗੇ, ਰੈਲੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਛਾਬੜਾ ਅਤੇ ਕੌਂਸਲਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ |

Sector-34

ਆਮ ਆਦਮੀ ਪਾਰਟੀ ਵੱਲੋਂ ਸੈਕਟਰ-34 ਵਿੱਚ ਪ੍ਰਦਰਸ਼ਨ ਕੀਤਾ ਜਾਣਾ ਸੀ ਅਤੇ ਕਾਲੇ ਝੰਡੇ ਦਿਖਾਏ ਜਾਣੇ ਸਨ। ਆਮ ਆਦਮੀ ਪਾਰਟੀ ਦੇ ਕੌਂਸਲਰ ਕਿਰਨ ਖੇਰ ਤੋਂ ਮੁਆਫ਼ੀ ਦੀ ਮੰਗ ਕਰ ਰਹੇ ਹਨ | ਦਰਅਸਲ ਨਗਰ ਨਿਗਮ ਦੀ ਮੀਟਿੰਗ ਦੌਰਾਨ ਸੰਸਦ ਮੈਂਬਰ ਕਿਰਨ ਖੇਰ ਅਤੇ ਕੌਂਸਲਰ ਜਸਬੀਰ ਲਾਡੀ ਵਿਚਾਲੇ ਕਾਫੀ ਬਹਿਸ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਕਥਿਤ ਗਾਲੀ-ਗਲੋਚ ਹੋਈ | ਉਦੋਂ ਤੋਂ ਹੀ ਆਮ ਆਦਮੀ ਪਾਰਟੀ ਲਗਾਤਾਰ ਭਾਜਪਾ ਦਾ ਵਿਰੋਧ ਕਰ ਰਹੀ ਹੈ। ਜਿਸਦੇ ਚੱਲਦੇ ਅੱਜ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪ੍ਰਦਰਸ਼ਨ ਕੀਤਾ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਸੈਕਟਰ-39 ਥਾਣੇ ਲੈ ਗਈ।

Chandigarh