ਚੰਡੀਗੜ੍ਹ, 03 ਅਕਤੂਬਰ 2024: ਹਰਿਆਣਾ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸਥਿਤ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ 5 ਅਕਤੂਬਰ 2024 (ਸ਼ਨੀਵਾਰ) ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਇਹ ਫੈਸਲਾ ਇਸ ਹਰਿਆਣਾ ਦੇ ਕਿਸੇ ਵੀ ਹਲਕੇ ‘ਚ ਰਜਿਸਟਰਡ ਵੋਟਰ ਲਈ ਲਿਆ ਹੈ, ਜੋ ਚੰਡੀਗੜ੍ਹ (Chandigarh administration) ‘ਚ ਕੰਮ ਕਰ ਰਹੇ ਹਨ ਅਤੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ ਫੈਕਟਰੀਜ਼ ਐਕਟ, 1948 ਅਤੇ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਸ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਾ ਉਦੇਸ਼ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਪੂਰਾ ਮੌਕਾ ਪ੍ਰਦਾਨ ਕਰਨਾ ਹੈ।
ਇਹ ਵਿਸ਼ੇਸ਼ ਛੁੱਟੀ ਚੰਡੀਗੜ੍ਹ ਸਥਿਤ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਕਰਮਚਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀ ਜਾਵੇਗੀ, ਜੋ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਵੋਟ ਪਾਉਣ ਦੇ ਯੋਗ ਹਨ। ਇਸ ‘ਚ ਆਮ ਕਾਮੇ ਵੀ ਸ਼ਾਮਲ ਹਨ।