ਚੰਡੀਗੜ੍ਹ, 23 ਫਰਵਰੀ 2022 : ਚੰਡੀਗੜ੍ਹ ਵਿੱਚ ਨਿੱਜੀਕਰਨ ਖ਼ਿਲਾਫ਼ ਹੜਤਾਲ ਕਾਰਨ ਸ਼ਹਿਰ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣ ਗਏ ਹਨ। ਸ਼ਹਿਰ ਵਿੱਚ ਪਾਣੀ ਦੀ ਸਪਲਾਈ ਠੱਪ ਹੋ ਗਈ ਹੈ, ਬਿਜਲੀ ਸਪਲਾਈ ਠੱਪ ਹੋਣ ਕਾਰਨ ਸੜਕਾਂ ’ਤੇ ਹਨੇਰਾ ਛਾ ਗਿਆ ਹੈ। ਕਰਮਚਾਰੀ ਹੜਤਾਲ ‘ਤੇ ਹਨ। ਹਾਲਾਤ ਇਹ ਬਣ ਗਏ ਹਨ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਥਿਤੀ ਨਾਲ ਨਜਿੱਠਣ ਲਈ ਫੌਜ ਬੁਲਾਉਣੀ ਪਈ। ਸੋਮਵਾਰ ਰਾਤ ਤੋਂ ਇਹ ਸਥਿਤੀ ਬਣੀ ਹੋਈ ਹੈ।
ਜਿਸ ਤੋਂ ਬਾਅਦ ਬਿਜਲੀ ਮੁਲਾਜ਼ਮਾਂ ਦੀ ਹੜਤਾਲ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਨੂੰ ਦੱਸਿਆ ਕਿ ਰਾਤ 10 ਵਜੇ ਤੱਕ ਪੂਰੇ ਸ਼ਹਿਰ ’ਚ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ, ਹੁਣ ਤੱਕ 80 ਫ਼ੀਸਦੀ ਬਿਜਲੀ ਬਹਾਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਰਾਸਰ ਮਾਣਹਾਨੀ ਦਾ ਹੈ, ਜਦੋਂ ਇਹ ਮਾਮਲਾ ਹਾਈਕੋਰਟ ’ਚ ਵਿਚਾਰ ਅਧੀਨ ਹੈ ਤਾਂ ਇਸ ਤਰ੍ਹਾਂ ਹੜਤਾਲ ’ਤੇ ਜਾਣਾ ਸਰਾਸਰ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦੇ ਹੋਏ ਕਿਹਾ ਹੈ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ, ਅਗਲੇ ਹੁਕਮ ਭਲਕੇ ਦਿੱਤੇ ਜਾਣਗੇ।