ਚੰਡੀਗੜ੍ਹ, 11 ਜੁਲਾਈ 2023: ਪੰਜਾਬ ਅਤੇ ਚੰਡੀਗੜ੍ਹ (Chandigarh) ‘ਚ ਹੋ ਰਹੀ ਭਾਰੀ ਬਰਸਾਤ ਕਾਰਨ ਕਈ ਥਾਵਾਂ ‘ਤੇ ਪਾਣੀ ਜਮ੍ਹਾ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ‘ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਆਫ਼ਤ ਪ੍ਰਬੰਧਨ ਪੱਤਰ ਨੰਬਰ 16779 ਮਿਤੀ 09.07.2023 ਰਾਹੀਂ ਇੱਕ ਐਡਵਾਈਜ਼ਰੀ ਜਾਰੀ ਕਰਕੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਨੂੰ ਇੱਕ ਦਿਨ ਲਈ ਬੰਦ ਰੱਖਣ ਲਈ ਕਿਹਾ ਹੈ।
ਭਰੂਈ ਬਾਰਿਸ਼ ਕਾਰਨ ਸਮੂਹ ਮੁਲਾਜ਼ਮਾਂ ਖਾਸ ਕਰਕੇ ਮਹਿਲਾ ਮੁਲਾਜ਼ਮਾਂ ਨੂੰ ਦਫ਼ਤਰ ਆਉਣ ਵਿੱਚ ਵੀ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਆਦਾਤਰ ਦਫ਼ਤਰਾਂ ਦੇ ਆਲੇ-ਦੁਆਲੇ ਪਾਣੀ ਜਮ੍ਹਾਂ ਹੋ ਗਿਆ ਹੈ। ਇੱਥੇ ਇਹ ਵੀ ਖ਼ਬਰਾਂ ਮਿਲ ਰਹੀਆਂ ਹਨ ਕਿ ਭੀੜ ਕਾਰਨ ਜ਼ਿਆਦਾਤਰ ਆਉਣ-ਜਾਣ ਵਾਲੇ ਰਸਤੇ ਜਾਮ ਹੋ ਰਹੇ ਹਨ ਅਤੇ ਭੀੜ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ।