July 7, 2024 1:57 pm
Chandigarh administration

ਚੰਡੀਗੜ੍ਹ ਪ੍ਰਸਾਸ਼ਨ ਦਾ ਵੱਡਾ ਫੈਸਲਾ ਮਾਸਕ ਨਾ ਪਾਉਣ ਵਾਲੇ ‘ਤੇ ਲੱਗੇਗਾ 500 ਰੁਪਏ ਜ਼ੁਰਮਾਨਾ

ਚੰਡੀਗੜ੍ਹ 25 ਅਪ੍ਰੈਲ 2022: ਕੁੱਝ ਦਿਨ ਪਹਿਲਾਂ ਚੰਡੀਗੜ੍ਹ ਪ੍ਰਸਾਸ਼ਨ (Chandigarh administration) ਵੱਲੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਲੋਕਾਂ ਨੂੰ ਮਾਸਕ ਪਾਉਣ ਦੀ ਸਲਾਹ ਦਿੱਤੀ ਸੀ, ਇਸਦੇ ਨਾਲ ਹੀ ਹੁਣ ਚੰਡੀਗੜ੍ਹ ਪ੍ਰਸਾਸ਼ਨ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜ਼ੁਰਮਾਨਾ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸਾਸ਼ਨ ਦੇ ਵੱਲੋਂ ਜਾਰੀ ਹੁਕਮਾਂ ਮੁਤਾਬਿਕ, ਹੁਣ ਚੰਡੀਗੜ੍ਹ ਦੇ ਵਿੱਚ ਜਿਹੜਾ ਵੀ ਬਗ਼ੈਰ ਮਾਸਕ ਤੋਂ ਦਿਖਿਆ ਤਾਂ ਉਹਨੂੰ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਲੋਕਾਂ ਨੂੰ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਦਿਤੇ ਹਨ।

Chandigarh administration