Site icon TheUnmute.com

ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ

Chandigarh Airport

ਚੰਡੀਗੜ੍ਹ 28 ਸਤੰਬਰ 2022: ਚੰਡੀਗੜ ਇੰਟਰਨੈਸ਼ਨਲ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਨਾਂ ਨਾਲ ਜਾਣਿਆ ਜਾਵੇਗਾ | ਇਸਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ 7 ਸਾਲਾਂ ਤੋਂ ਚੱਲਿਆ ਆ ਰਿਹਾ ਗਤਿਰੋਧ ਵੀ ਖਤਮ ਹੋ ਜਾਵੇਗਾ। ਕੇਂਦਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਮਾਗਮ ਦੌਰਾਨ ਏਅਰਪੋਰਟ ਦਾ ਨਾਮਕਰਨ ਕੀਤਾ |

ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ, ਸੇਵਾਮੁਕਤ ਜਨਰਲ ਡਾ: ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਸਨ।

Exit mobile version