July 7, 2024 1:13 pm
Shaheed Bhagat Singh International Airport

ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ ਏਅਰਪੋਰਟ

ਚੰਡੀਗੜ੍ਹ 28 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੀ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੇ ਦੌਰਾਨ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖੇ ਜਾਣ ਦੀ ਘੋਸ਼ਣਾ ਕੀਤੀ ਸੀ ।

ਚੰਡੀਗੜ ਇੰਟਰਨੈਸ਼ਨਲ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਨਾਂ ਨਾਲ ਜਾਣਿਆ ਜਾਵੇਗਾ | ਇਸ ਦੇ ਲਈ ਅੱਜ ਏਅਰਪੋਰਟ ‘ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਮੌਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਗੇ |

ਇਸਦੇ ਨਾਲ ਹੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ, ਸੇਵਾਮੁਕਤ ਜਨਰਲ ਡਾ: ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਣਗੇ।