July 2, 2024 9:46 pm
helpline

ਯੂਕ੍ਰੇਨ ‘ਚ ਫਸੇ ਚੰਡੀਗੜ੍ਹ ਤੇ ਮੋਹਾਲੀ ਨਾਲ ਸਬੰਧਿਤ ਲੋਕਾਂ ਲਈ ਪ੍ਰਸ਼ਾਸਨ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਚੰਡੀਗੜ੍ਹ/ਮੋਹਾਲੀ 27 ਫਰਵਰੀ 2022 : ਯੂਕ੍ਰੇਨ (Ukraine) ‘ਚ ਫਸੇ ਚੰਡੀਗੜ੍ਹ ਅਤੇ ਮੋਹਾਲੀ (Chandigarh and Mohali) ਨਾਲ ਸਬੰਧਿਤ ਲੋਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਯੂਕ੍ਰੇਨ ‘ਚ ਫਸੇ ਲੋਕਾਂ ਲਈ ਹੈਲਪਲਾਈਨ ਨੰਬਰ 112 ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਅਨੁਸਾਰ ਇਸ ਨੰਬਰ ਨੂੰ ਇਸ ਲਈ ਜਾਰੀ ਕੀਤਾ ਗਿਆ ਹੈ, ਤਾਂ ਕਿ ਅਜਿਹੇ ਲੋਕਾਂ ਦੀ ਜਾਣਕਾਰੀ ਸਬੰਧਿਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਯੂ. ਟੀ. ਚੰਡੀਗੜ੍ਹ ਦੇ ਜਿਹੜੇ ਲੋਕ ਯੂਕ੍ਰੇਨ ਵਿਚ ਫਸੇ ਹੋਏ ਹਨ, ਉਨ੍ਹਾਂ ਦੇ ਸਕੇ-ਸਬੰਧੀ ਹੈਲਪਲਾਈਨ ਨੰਬਰ 112 ’ਤੇ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਯੂਕ੍ਰੇਨ (Ukraine) ਵਿਚ ਉਨ੍ਹਾਂ ਦੀ ਅਸਲੀ ਸਥਿਤੀ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਹੈਲਪਲਾਈਨ ਨੰਬਰ ’ਤੇ ਕਾਲ ਕਰ ਕੇ ਯੂਕ੍ਰੇਨ ਗਏ ਵਿਅਕਤੀ ਦਾ ਨਾਂ, ਪਿਤਾ ਦਾ ਨਾਂ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ/ਯੂਕ੍ਰੇਨ ਵਿਚ ਹੋਰ ਦਾ ਨਾਂ ਦੱਸੋ। ਯੂਕ੍ਰੇਨ (Ukraine) ਵਿਚ ਉਨ੍ਹਾਂ ਦੇ ਪਤੇ ਸਮੇਤ ਜ਼ਿਆਦਾ ਤੋਂ ਜ਼ਿਆਦਾ ਜਾਣਕਾਰੀ ਸਾਂਝੀ ਕੀਤੀ ਜਾਣੀ ਚਾਹੀਦੀ ਹੈ। ਇਹ ਹੈਲਪਲਾਈਨ ਨੰਬਰ 24 ਘੰਟੇ ਚਾਲੂ ਹੈ।

ਮੋਹਾਲੀ ਪ੍ਰਸ਼ਾਸਨ ਨੇ ਵੀ ਜਾਰੀ ਕੀਤਾ ਹੈਲਪਲਾਈਨ ਨੰਬਰ
ਯੂਕ੍ਰੇਨ ਵਿਚ ਫਸੇ ਮੋਹਾਲੀ ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਹੈਲਪਲਾਈਨ ਨੰਬਰ 01722219505 ਅਤੇ 01722219506 ਜਾਰੀ ਕੀਤਾ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਸੂਬਾ ਸਰਕਾਰ ਰਾਹੀਂ ਸਬੰਧਿਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ।