Deoport Indian

Chandigarh: CM ਮਾਨ ਨੇ ਬੁਲਾਈ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਕਈ ਵੱਡੇ ਫੈਸਲੇ

28 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ, ਜਿਸ ਤਹਿਤ ਨਸ਼ਿਆਂ (drugs) ਨੂੰ ਖਤਮ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ, ਨਸ਼ਾ ਤਸਕਰਾਂ ਵੱਲੋਂ ਨਸ਼ੇ ਦੇ ਪੈਸੇ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਬੁਲਡੋਜ਼ਰਾਂ ਨਾਲ ਢਾਹਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ 5 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ, ਜਿਸਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (harpal cheema) ਕਰਨਗੇ। ਇਸ ਕਮੇਟੀ ਵਿੱਚ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ (laljit singh bhullar) ਅਤੇ ਤਰੁਣਪ੍ਰੀਤ ਸੋਂਧ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਵੱਲੋਂ ਨਸ਼ਿਆਂ (drugs) ਦੀ ਦੁਰਵਰਤੋਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ।

Read More: ‘ਆਪ’ ਦਾ ਦਾਅਵਾ, ਚੋਣ ਕਮਿਸ਼ਨ ਵੱਲੋਂ CM ਭਗਵੰਤ ਮਾਨ ਦੇ ਘਰ ਛਾਪੇਮਾਰੀ

Scroll to Top