Site icon TheUnmute.com

Chandigarh: CM ਮਾਨ ਨੇ ਆੜ੍ਹਤੀਆਂ ਨਾਲ ਕੀਤੀ ਬੈਠਕ, ਆੜ੍ਹਤੀਆਂ ਦੀ ਹਰ ਡਿਮਾਂਡ ਪੂਰੀ ਕੀਤੀ ਜਾਵੇਗੀ

ਚੰਡੀਗੜ੍ਹ 7 ਅਕਤੂਬਰ 2204: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆੜ੍ਹਤੀਆਂ ਨਾਲ ਅਹਿਮ ਬੈਠਕ ਕੀਤੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀ ਹਰ ਮੰਗ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਰੱਖੀਆਂ ਜਾਣਗੀਆਂ। ਸਰਕਾਰ ਨੇ ਕੇਂਦਰ ਤੋਂ ਆਰਡੀਐਫ ਦੇਣ ਦੀ ਮੰਗ ਕੀਤੀ ਹੈ। ਕੇਂਦਰ ਨੇ ਆੜ੍ਹਤੀਆਂ ਦੀ ਫੀਸ ਦੇ 192 ਕਰੋੜ ਰੁਪਏ ਅਦਾ ਕਰਨੇ ਹਨ। ਇਸ ਮੀਟਿੰਗ ਦੌਰਾਨ ਸੀਐਮ ਮਾਨ ਨੇ ਈਪੀਐਫ ਦੇ ਬਕਾਏ ਦੇ 50 ਕਰੋੜ ਰੁਪਏ ਦੇ ਭੁਗਤਾਨ ਦੇ ਮੁੱਦੇ ‘ਤੇ ਵੀ ਚਰਚਾ ਕੀਤੀ।

 

ਸੀਐਮ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਐਫਸੀਆਈ ਨਾਲ ਕਾਨੂੰਨੀ ਲੜਾਈ ਲੜੀ ਜਾਵੇਗੀ। ਇਸ ਤੋਂ ਇਲਾਵਾ ਸੀ.ਐਮ.ਮਾਨ ਨੇ ਇਹ ਵੀ ਭਰੋਸਾ ਦਿੱਤਾ ਕਿ ਇੱਕ ਦਿਨ ਵਿੱਚ ਝੋਨੇ ਦੀ ਖਰੀਦ ਕੀਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਅਦਾਇਗੀ ਕਰ ਦਿੱਤੀ ਜਾਵੇਗੀ। ਪੰਜਾਬ ਦੀਆਂ ਮੰਡੀਆਂ ਵਿੱਚ ਕੱਲ੍ਹ ਭਾਵ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਸ ਤੋਂ ਬਾਅਦ ਆੜ੍ਹਤੀਆਂ ਐਸੋਸੀਏਸ਼ਨ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਹੁਣ ਕਮਿਸ਼ਨ ਏਜੰਟ ਹੜਤਾਲ ਖਤਮ ਕਰਕੇ ਭਲਕੇ ਕੰਮ ‘ਤੇ ਪਰਤਣਗੇ। ਜੇਕਰ ਢਾਈ ਫੀਸਦੀ ਨਹੀਂ ਮਿਲਦਾ ਤਾਂ ਪੰਜਾਬ ਸਰਕਾਰ ਮੁਆਵਜ਼ਾ ਦੇਵੇਗੀ।

Exit mobile version