Site icon TheUnmute.com

Chandigarh: CM ਮਾਨ ਐਕਸ਼ਨ ‘ਚ, ਪਰਾਲੀ ‘ਤੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ

ਚੰਡੀਗੜ੍ਹ 30 ਸਤੰਬਰ 2204: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਪਰਾਲੀ ਅਤੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ। ਇਸ ਦੌਰਾਨ ਸੀ.ਐਮ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡੀਸੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਫੀਲਡ ਵਿੱਚ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਚਿੰਤਤ ਹੈ। ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਲਈ ‘ਅਨੰਤ ਕਿਸਾਨ’ ਐਪ ਲਾਂਚ ਕੀਤੀ ਗਈ ਹੈ।

ਅੱਜ ਹੋਈ ਇਸ ਮੀਟਿੰਗ ਬਾਰੇ ਸੀਐਮ ਮਾਨ ਨੇ ਇੱਕ X ਤੇ ਟਵੀਟ ਵੀ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ, “ਅੱਜ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਹੋਈ… ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਪਰਾਲੀ ਬਾਰੇ ਜਾਗਰੂਕ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ… ਸਾਰੇ ਡੀਸੀ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਗਏ। ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਏਗਾ, ਜਿਸ ਲਈ ‘ਉਨੱਤ ਕਿਸਾਨ’ ਐਪ ਲਾਂਚ ਕੀਤੀ ਗਈ ਹੈ… ਪੰਜਾਬ ਦੇ ਕਿਸਾਨ ਜਾਗਰੂਕ ਹੋ ਰਹੇ ਹਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਘਟੀਆਂ ਹਨ ਅਤੇ ਹੋਰ ਵੀ ਘਟਣਗੀਆਂ।

 

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖਰੀਦ ਭਲਕੇ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਭਲਕੇ ਤੋਂ ਝੋਨੇ ਦੀ ਫਸਲ ਦੀ ਵਿਕਰੀ ਸ਼ੁਰੂ ਹੋ ਜਾਵੇਗੀ। ਇਸ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਦਾ 25 ਫੀਸਦੀ ਹਿੱਸਾ ਖੇਤੀਬਾੜੀ ਤੋਂ ਆਉਂਦਾ ਹੈ। ਇਸ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਪੰਜਾਬ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ।

 

Exit mobile version