TheUnmute.com

Chandigarh: CM ਮਾਨ ਨੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਕੀਤੀ ਮੁਲਾਕਾਤ, ਨਵੀਂ ਜ਼ਿੰਮੇਵਾਰੀਆਂ ਲਈ ਦਿੱਤੀ ਵਧਾਈ

24 ਸਤੰਬਰ 2204: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਚੌਥੀ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਗਿਆ। ਇਸ ਵਾਰ ਫੇਰਬਦਲ ਵਿੱਚ 5 ਨਵੇਂ ਚਹਿਰੇ ਸ਼ਾਮਲ ਕੀਤੇ ਗਏ ਹਨ। ਜਿਸ ਵਿੱਚ ਤਰੁਨਪ੍ਰੀਤ ਸਿੰਘ, ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ: ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੇ ਨਾਂ ਸ਼ਾਮਲ ਹਨ। ਦੱਸ ਦੇਈਏ ਕਿ ਅੱਜ ਇਹਨਾਂ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ CM ਮਾਨ ਨੇ ਆਪਣੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ, ਅਤੇ ਉਹਨਾਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ…

ਉਥੇ ਹੀ CM ਮਾਨ ਨੇ ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਲਈ ਕਿਹਾ ਗਿਆ| CM ਮਾਨ ਦੇ ਵਲੋਂ X ਤੇ ਪੋਸਟ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ|

 

CM ਮਾਨ ਨੇ X ‘ਤੇ ਪੋਸਟ ਸਾਂਝੀ ਕਰ ਲਿਖਿਆ- ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ…ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਲਈ ਕਿਹਾ…

 

Exit mobile version