ਚੰਡੀਗੜ੍ਹ 26 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਉਹਨਾਂ ਨੂੰ ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ|
ਅਕਤੂਬਰ 3, 2025 10:40 ਪੂਃ ਦੁਃ