Site icon TheUnmute.com

Chandigarh: CM ਮਾਨ ਝੋਨੇ ਦੀ ਖਰੀਦ ਸਬੰਧੀ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ

12 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਖਰੀਦ ਸਬੰਧੀ ਸਮੱਸਿਆਵਾਂ ਨੂੰ ਲੈ ਕੇ 14 ਅਕਤੂਬਰ ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ, ਦੱਸ ਦੇਈਏ ਕਿ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਪੰਜਾਬ ਦੇ ਰਾਈਸ ਮਿੱਲਰਜ਼ ਅਤੇ ਆੜ੍ਹਤੀਆਂ ਦੇ ਮੁੱਦੇ ਕੇਂਦਰੀ ਮੰਤਰੀ ਕੋਲ ਉਠਾਏ ਜਾਣਗੇ|

ਉੱਥੇ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਨੇ ਅੱਜ ਕੇਂਦਰੀ ਮੰਤਰੀ ਜੋਸ਼ੀ ਨਾਲ ਫੋਨ ਉਤੇ ਗੱਲਬਾਤ ਕੀਤੀ ਹੈ, ਅਧਿਕਾਰੀਆਂ ਪਾਸੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ ਹੈ, ਅਧਿਕਾਰੀਆਂ ਨੂੰ ਮੰਡੀਆਂ ਵਿਚੋਂ ਲਿਫਟਿੰਗ ਤੁਰੰਤ ਕਰਨ ਦੇ ਹੁਕਮ ਦਿੱਤੇ ਗਏ ਹਨ, ਅਤੇ ਕਿਹਾ ਗਿਆ ਹੈ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਾਂਗੇ, ਦੱਸ ਦੇਈਏ ਕਿ ਮੰਡੀਆਂ ਵਿੱਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ, 98 ਫੀਸਦੀ ਫਸਲ ਖਰੀਦੀ ਗਈ ਹੈ, ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੀ ਗਈ ਹੈ|

Exit mobile version