ਚੰਡੀਗੜ੍ਹ ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਇੱਕ ਹੋਰ ਮਾਮਲੇ ‘ਚ ਬਰੀ

Jagtar Singh Hawara

ਚੰਡੀਗੜ੍ਹ, 1 ਦਸੰਬਰ 2023: ਚੰਡੀਗੜ੍ਹ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ 18 ਸਾਲ ਪੁਰਾਣੇ ਇੱਕ ਹੋਰ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਚੰਡੀਗੜ੍ਹ ਦੀ ਅਦਾਲਤ ਨੇ ਅੱਜ ਜਗਤਾਰ ਹਵਾਰਾ ਜਾਣਕਾਰੀ ਮੁਤਾਬਕ ਪੁਲਿਸ ਹਵਾਰਾ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਹਵਾਰਾ ਖ਼ਿਲਾਫ਼ 2005 ਵਿੱਚ ਚੰਡੀਗੜ੍ਹ ਦੇ ਸੈਕਟਰ 17 ਵਿੱਚ ਦੇਸ਼ ਖ਼ਿਲਾਫ਼ ਸਾਜ਼ਿਸ਼ ਰਚਣ, ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਰੱਖਣ ਦਾ ਕੇਸ ਦਰਜ ਕੀਤਾ ਗਿਆ ਸੀ।

ਸੁਰੱਖਿਆ ਕਾਰਨਾਂ ਕਰਕੇ ਹਵਾਰਾ (Jagtar Singh Hawara) ਨੂੰ ਦਿੱਲੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਅਤੇ ਉਸ ਦੇ ਅਪਰਾਧਿਕ ਕੇਸ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਚੰਡੀਗੜ੍ਹ ਵਿੱਚ ਹੋਈ। ਇਸ ਤੋਂ ਪਹਿਲਾਂ 22 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਹਵਾਰਾ ਨੂੰ ਇਸੇ ਤਰ੍ਹਾਂ ਦੇ ਇੱਕ ਅਪਰਾਧਿਕ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ। ਇਹ ਕੇਸ ਸੈਕਟਰ 36 ਥਾਣੇ ਦੀ ਪੁਲੀਸ ਨੇ ਸਾਲ 2005 ਵਿੱਚ ਦਰਜ ਕੀਤਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।