Site icon TheUnmute.com

ਚੰਡੀਗੜ੍ਹ ਚੋਣ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

Chandigarh

ਚੰਡੀਗੜ੍ਹ, 15 ਮਈ 2024: ਪੰਜਾਬ ਸਮੇਤ ਕਈ ਸੂਬਿਆਂ ‘ਚ ਲੋਕ ਸਭਾ ਚੋਣਾਂ 2024 ਦਾ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ | ਚੰਡੀਗੜ੍ਹ (Chandigarh) ਚੋਣ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਨੋਟਿਸ ਜ਼ਿਲ੍ਹਾ ਚੋਣ ਅਫ਼ਸਰ ਡੀਸੀ ਵਿਨੈ ਪ੍ਰਤਾਪ ਸਿੰਘ ਵੱਲੋਂ ਜਾਰੀ ਕੀਤਾ ਗਿਆ ਹੈ। ਕਾਂਗਰਸ ਪ੍ਰਧਾਨ ਨੂੰ ਇਹ ਨੋਟਿਸ ਚੋਣ ਅਧਿਕਾਰੀ ਵੱਲੋਂ ਆਨਲਾਈਨ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਜਾਰੀ ਕੀਤਾ ਗਿਆ ਹੈ। ਕਾਂਗਰਸ ਨੇ ਅਜੇ ਤੱਕ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਚੰਡੀਗੜ੍ਹ (Chandigarh) ਚੋਣ ਕਮਿਸ਼ਨ ਨੂੰ ਮਿਲੀ ਸ਼ਿਕਾਇਤ ਅਨੁਸਾਰ ਮਲੋਆ, ਦਰੀਆ, ਕਿਸ਼ਨਗੜ੍ਹ, ਮਨੀਮਾਜਰਾ, ਬਾਪੂਧਾਮ ਕਲੋਨੀ ਆਦਿ ਕਈ ਪੇਂਡੂ ਖੇਤਰਾਂ ਵਿੱਚ ਕਾਂਗਰਸ ਵੱਲੋਂ ਫਾਰਮ ਭਰੇ ਗਏ ਹਨ। ਇਸ ਵਿੱਚ ਇੱਕ ਲੱਖ ਦੀ ਗਰੰਟੀ ਵਾਲੇ ਕਾਰਡ ਬਣਾਏ ਜਾ ਰਹੇ ਹਨ। ਚੋਣ ਕਮਿਸ਼ਨ ਨੇ ਗਾਰੰਟੀ ਕਾਰਡ ਰਾਹੀਂ ਵੋਟਰਾਂ ਨੂੰ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਸ਼ੱਕ ਪ੍ਰਗਟਾਇਆ ਹੈ।

ਚੋਣ ਕਮਿਸ਼ਨ ਨੂੰ ਇਸ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਹਾਇਕ ਰਿਟਰਨਿੰਗ ਅਫਸਰ ਨੇ ਇਸ ਮਾਮਲੇ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੇ ਫਲਾਇੰਗ ਸਕੁਐਡ ਰਾਹੀਂ ਫੀਲਡ ਸਟਾਫ ਤੋਂ ਰਿਪੋਰਟ ਹਾਸਲ ਕੀਤੀ। ਟੀਮ ਨੇ ਦੱਸਿਆ ਕਿ ਕਈ ਵਸਨੀਕਾਂ ਵੱਲੋਂ ਅਜਿਹੇ ਫਾਰਮ ਭਰੇ ਜਾ ਚੁੱਕੇ ਹਨ। ਜਿਸ ਵਿੱਚ ਫਾਰਮ ਭਰਨ ਵਾਲੇ ਵਿਅਕਤੀ ਦਾ ਨਾਮ, ਪਤਾ ਅਤੇ ਫੋਨ ਨੰਬਰ ਵਰਗੀ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ। ਜੋ ਕਿ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਗਲਤ ਹੈ।

Exit mobile version