Punjab Government

Chandigarh: ਪੰਜਾਬ ਸਰਕਾਰ ਨਾਲ ਬੈਠਕ ਲਈ ਪੰਜਾਬ ਭਵਨ ਪੁੱਜੇ ਕਿਸਾਨ ਆਗੂ

ਚੰਡੀਗੜ੍ਹ, 4 ਸਤੰਬਰ 2024: ਪੰਜਾਬ ਸਰਕਾਰ (Punjab Government) ਨੇ ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-34 ‘ਚ ਪੱਕਾ ਮੋਰਚਾ ਲਾ ਕੇ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੂੰ ਬੈਠਕ ਲਈ ਸੱਦਾ ਦਿੱਤਾ ਹੈ।

ਇਸ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂ ਕੇ ਸਮੇਤ ਕਈ ਆਗੂ ਬੈਠਕ ਲਈ ਪੰਜਾਬ ਭਵਨ (Punjab Government) ਪਹੁੰਚ ਗਏ ਹਨ | ਇਸ ਬੈਠਕ ‘ਚ ਮੁੱਖ ਸਕੱਤਰ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਇਸਦੇ ਨਾਲ ਹੀ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਬੈਠਕ ‘ਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਕਿਸਾਨ ਅਗਲਾ ਫੈਸਲਾ ਲੈਣਗੇ |

Scroll to Top