ਚੰਡੀਗੜ੍ਹ, 06 ਸਤੰਬਰ 2024: ਕਿਸਾਨਾਂ (Farmers) ਨੇ ਚੰਡੀਗੜ੍ਹ ‘ਚ ਲੱਗੇ ਧਰਨੇ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ | ਕਿਸਾਨ ਇਸ ਧਰਨੇ ਦੀ ਦੁਪਹਿਰ 2 ਵਜੇ ਸਮਾਪਤੀ ਕਰਨਗੇ | ਜਿਕਰਯੋਗ ਹੈ ਕਿ ਕਿਸਾਨ ਖੇਤੀ ਨੀਤੀ ਸਮੇਤ 8 ਮੁੱਦਿਆਂ ‘ਤੇ ਸੰਘਰਸ਼ ਕਰ ਰਹੇ ਸਨ | ਅੱਜ ਕਿਸਾਨਾਂ ਦੀ ਸੈਕਟਰ-34 ‘ਚ ਦੀ ਅਹਿਮ ਬੈਠਕ ਹੋਈ । ਜਿਸ ‘ਚ ਕਿਸਾਨਾਂ ਨੇ ਧਰਨਾ ਖਤਮ ਕਰ ਦਾ ਫੈਸਲਾ ਲਿਆ |
ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ (Farmers) ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ (new agricultural policy) ਇਸ ਦਿਸ਼ਾ ‘ਚ ਸਕਾਰਾਤਮਕ ਪਹਿਲ ਹੋਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਹੈ ਪਰ ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ।