Chandigarh Bomb Threat

ਚੰਡੀਗੜ੍ਹ ਦੇ ਡਾ. ਅੰਬੇਡਕਰ ਕਾਲਜ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਦੀ ਤਲਾਸ਼ੀ ਮੁਹਿੰਮ ਸ਼ੁਰੂ

ਚੰਡੀਗੜ੍ਹ , 20 ਅਪ੍ਰੈਲ 2026: ਚੰਡੀਗੜ੍ਹ ਦੇ ਸੈਕਟਰ-42 ਸਥਿਤ ਡਾ. ਅੰਬੇਡਕਰ ਕਾਲਜ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਮੁਤਾਬਕਕੰਟਰੋਲ ਰੂਮ ‘ਚ ਮੈਸੇਜ ਮਿਲਣ ਤੋਂ ਬਾਅਦ, ਪੁਲਿਸ ਤੁਰੰਤ ਅਲਰਟ ਮੋਡ ‘ਤੇ ਹੈ ਅਤੇ ਕਾਲਜ ਕੈਂਪਸ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਧਮਕੀ ਭਰੀ ਸੂਚਨਾ ਮਿਲਦੇ ਹੀ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਇਸ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਕਾਲਜ ਕੈਂਪਸ ਨੂੰ ਤੁਰੰਤ ਖਾਲੀ ਕਰਵਾ ਲਿਆ ਅਤੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ। ਇਸਦੇ ਨਾਲ ਹੀ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ, ਹੁਣ ਤੱਕ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਸੁਰੱਖਿਆ ਏਜੰਸੀਆਂ ਕਿਸੇ ਵੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ‘ਚ ਵੱਖ-ਵੱਖ ਥਾਵਾਂ ਨੂੰ ਬੰ.ਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਕਾਰਨ ਸ਼ਹਿਰ ‘ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਿਤ ਕਰਨ ਦੀ ਅਪੀਲ ਕੀਤੀ ਹੈ।

Read More: PGI ਚੰਡੀਗੜ੍ਹ ਅੰਦਰ ਖੁੱਲ੍ਹੇ ਐਡਵਾਂਸਡ ਨਿਊਰੋਸਾਇੰਸ ਸੈਂਟਰ ‘ਚ ਮਿਲਣਗੀਆਂ ਨਿਊਰੋਲੋਜੀ ਅਤੇ ਨਿਊਰੋਸਰਜਰੀ ਸੇਵਾਵਾਂ

ਵਿਦੇਸ਼

Scroll to Top