ਚੰਡੀਗੜ੍ਹ, 01 ਅਗਸਤ 2024: ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ (Chandigarh) ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਸਵੇਰ ਤੋਂ ਹੋ ਚੰਡੀਗੜ੍ਹ ‘ਚ ਬਦਲ ਛਾਏ ਹੋਏ ਹਨ | ਚੰਡੀਗੜ੍ਹ ‘ਚ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਜੋ ਕਿ ਆਮ ਤਾਪਮਾਨ ਨਾਲੋਂ 4 ਡਿਗਰੀ ਵੱਧ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੱਧ ਤੋਂ ਵੱਧ ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ਅਤੇ ਪੰਚਕੂਲਾ ‘ਚ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਪਿਛਲੇ 24 ਘੰਟਿਆਂ ਦੌਰਾਨ 30.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਜਨਵਰੀ 19, 2025 12:34 ਪੂਃ ਦੁਃ