Chandigarh Mayor

Chandigarh Mayor: ਪੰਜਾਬ-ਹਰਿਆਣਾ ਹਾਈ ਕੋਰਟ ‘ਚ ਚੰਡੀਗੜ੍ਹ ਮੇਅਰ ਦੀ ਚੋਣ ਤਾਰੀਖ਼ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 17 ਜਨਵਰੀ 2025: Chandigarh Mayor Election: ਚੰਡੀਗੜ੍ਹ ‘ਚ 24 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇੱਕ ਮਹੱਤਵਪੂਰਨ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈ ਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ 2025 ਲਈ ਤੈਅ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਨਕ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੁੱਛਿਆ ਹੈ ਕਿ ਕੀ ਮੇਅਰ ਚੋਣਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ? ਅਦਾਲਤ ਨੇ ਪ੍ਰਸ਼ਾਸਨ ਨੂੰ ਇਸ ਬਾਰੇ ਸਪੱਸ਼ਟ ਨਿਰਦੇਸ਼ ਲਿਆਉਣ ਲਈ ਕਿਹਾ ਹੈ।

ਜਿਕਰਯੋਗ ਹੈ ਕਿ ਮੌਜੂਦਾ ਮੇਅਰ (Chandigarh Mayor) ਕੁਲਦੀਪ ਕੁਮਾਰ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਉਣ ਵਾਲੀਆਂ ਚੋਣਾਂ ‘ਚ ਸਮੇਂ ਤੋਂ ਪਹਿਲਾਂ ਆਪਣਾ ਕਾਰਜਕਾਲ ਖਤਮ ਕਰਨ ਅਤੇ ਵੋਟ ਪਾਉਣ ਦੀ ਵਿਵਸਥਾ ‘ਤੇ ਸਵਾਲ ਚੁੱਕੇ ਹਨ। ਮੇਅਰ ਨੇ 19 ਫਰਵਰੀ ਤੱਕ ਚੋਣਾਂ ਕਰਵਾਉਣ ਦੀ ਬੇਨਤੀ ਕੀਤੀ ਸੀ |

ਸ਼ਹਿਰ ਦੇ ਮੇਅਰ ਕੁਲਦੀਪ ਕੁਮਾਰ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੂੰ ਆਉਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰਨ ਅਤੇ 19 ਫਰਵਰੀ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਕਰਵਾਉਣ ਦੀ ਬੇਨਤੀ ਕੀਤੀ।

ਬੁੱਧਵਾਰ ਨੂੰ ਹੀ ਉਨ੍ਹਾਂ ਨੇ ਇਨ੍ਹਾਂ ਚੋਣਾਂ ਦੀ ਤਾਰੀਖ਼ ਬਦਲਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਸੀ। ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਕਾਰਜਕਾਲ 24 ਜਨਵਰੀ ਤੱਕ ਖਤਮ ਨਹੀਂ ਹੁੰਦਾ, ਜੋ ਕਿ ਮੇਅਰ ਚੋਣਾਂ ਲਈ ਨਿਰਧਾਰਤ ਮਿਤੀ ਹੈ। ਦੂਜਾ, ‘ਆਪ’ ਕੌਂਸਲਰ ਚਾਹੁੰਦੇ ਸਨ ਕਿ ਇਸ ਵਾਰ ਚੋਣ ਸਾਰਿਆਂ ਦੇ ਸਾਹਮਣੇ ਨਿਰਪੱਖ ਢੰਗ ਨਾਲ ਕਰਵਾਈ ਜਾਵੇ, “ਹੱਥ ਚੁੱਕ ਕੇ”, ਨਾ ਕਿ ਬੈਲਟ ਰਾਹੀਂ। ਉਨ੍ਹਾਂ ਕਿਹਾ ਇਸ ਨਾਲ ਪਿਛਲੀ ਵਾਰ ਵਾਂਗ ਕਿਸੇ ਵੀ ਤਰ੍ਹਾਂ ਦੇ ਮਤਭੇਦ ਤੋਂ ਬਚਿਆ ਜਾ ਸਕਦਾ ਹੈ।

Read More: Chandigarh Mayor: ਕੁਲਦੀਪ ਕੁਮਾਰ ਨੇ ਚੰਡੀਗੜ੍ਹ ਦੇ ਨਵੇਂ ਮੇਅਰ ਵਜੋਂ ਅਹੁਦਾ ਸਾਂਭਿਆ

Scroll to Top