ਚੰਡੀਗੜ੍ਹ, 20 ਜਨਵਰੀ 2025: Chandigarh Mayor Election: ਚੰਡੀਗੜ੍ਹ ‘ਚ ਮੇਅਰ ਚੋਣਾਂ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ | ਚੰਡੀਗੜ੍ਹ ‘ਚ ਮੇਅਰ ਚੋਣਾਂ 29 ਜਨਵਰੀ 2025 ਤੱਕ ਮੁਲਤਵੀ ਕਰ ਦਿੱਤੀਆਂ ਹਨ। ਜਿਕਰਯੋਗ ਹੈ ਕਿ ਚੋਣ ਦੀ ਤਾਰੀਖ਼ ਅਤੇ ਚੋਣ ਪ੍ਰਕਿਰਿਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਅੱਜ ਕਿਸ ਸੰਬੰਧੀ ਫੈਸਲਾ ਸੁਣਾਇਆ ਹੈ | ਇਸ ਮੌਕੇ ਹਾਈ ਕੋਰਟ ਨੇ ਸਾਰੀਆਂ ਦਲੀਲਾਂ ਸੁਣੀਆਂ ਹਨ |
ਹਾਈ ਕੋਰਟ ਦਾ ਫੈਸਲਾ ਉਸ ਵੇਲੇ ਆਇਆ ਹੈ, ਜਦੋਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਨ ਲਈ ਨਗਰ ਨਿਗਮ ਪਹੁੰਚ ਰਹੇ ਸਨ | ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਤੇ ਚੋਣ ਤਾਰੀਖ਼ ਨੂੰ ਲੈ ਕੇ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ।
ਚੰਡੀਗੜ੍ਹ ਦੇ ਮੇਅਰ ਕੁਲਦੀਪ ਸਿੰਘ ਨੇ ਪਟੀਸ਼ਨ ‘ਚ ਕਹਿਣਾ ਹੈ ਕਿ ਉਨ੍ਹਾਂ ਦਾ ਕਾਰਜਕਾਲ ਫਰਵਰੀ ਤੱਕ ਹੈ, ਪਰ ਪਹਿਲਾਂ ਚੋਣਾਂ ਕਰਵਾ ਕੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਮੇਅਰ ਨੇ ਦਲੀਲ ਦਿੱਤੀ ਕਿ ਉਹ 20 ਫਰਵਰੀ, 2024 ਨੂੰ ਅਹੁਦਾ ਸਾਂਭਿਆ ਸੀ, ਜਦੋਂ ਕਿ 24 ਜਨਵਰੀ ਨੂੰ ਚੋਣਾਂ ਕਾਰਨ ਉਨ੍ਹਾਂ ਦਾ ਕਾਰਜਕਾਲ ਖਤਮ ਨਹੀਂ ਹੋ ਰਿਹਾ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਪਿਛਲੇ ਸਾਲ ਮੇਅਰ ਦੀ ਚੋਣ 30 ਜਨਵਰੀ ਨੂੰ ਹੋਈ ਸੀ। ਜਦੋਂ ਕਿ ਸੁਪਰੀਮ ਕੋਰਟ ਨੇ ਫਰਵਰੀ ਮਹੀਨੇ ‘ਚ ਆਪਣਾ ਫੈਸਲਾ ਦਿੱਤਾ ਸੀ। ਅਜਿਹੀ ਸਥਿਤੀ ‘ਚ ਮੇਅਰ ਦਾ ਕਾਰਜਕਾਲ 29 ਜਨਵਰੀ ਤੱਕ ਰੱਖਿਆ ਗਿਆ ਹੈ। ਇਸਦੇ ਨਾਲ ਹੀ ਚੋਣਾਂ 29 ਜਨਵਰੀ ਤੋਂ ਬਾਅਦ ਹੋ ਸਕਦੀਆਂ ਹਨ।
ਦੂਜੇ ਪਾਸੇ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਨੂੰ ਮੇਅਰ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ। ਜਦੋਂ ਕਿ ਸੀਨੀਅਰ ਡਿਪਟੀ ਮੇਅਰ ਬਿਮਲਾ ਦੂਬੇ ਅਤੇ ਡਿਪਟੀ ਮੇਅਰ ਲਖਬੀਰ ਸਿੰਘ ਬਿੱਲੂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸਾਰਿਆਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।
ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਚੋਣਾਂ ਲੜ ਰਹੀਆਂ ਹਨ। ‘ਆਪ’ ਨੂੰ ਮੇਅਰ ਦਾ ਅਹੁਦਾ ਮਿਲੇਗਾ ਅਤੇ ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਮਿਲਣਗੇ।
Read More: Chandigarh Mayor: ਪੰਜਾਬ-ਹਰਿਆਣਾ ਹਾਈ ਕੋਰਟ ‘ਚ ਚੰਡੀਗੜ੍ਹ ਮੇਅਰ ਦੀ ਚੋਣ ਤਾਰੀਖ਼ ‘ਤੇ ਸੁਣਵਾਈ ਟਲੀ