ਚੰਡੀਗੜ੍ਹ ਮੇਅਰ ਚੋਣਾਂ: ਚੋਣ ਅਧਿਕਾਰੀ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

Anil Massey

ਚੰਡੀਗ੍ਹੜ, 05 ਅਪ੍ਰੈਲ 2024: ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਵਿੱਚ ਚੋਣ ਅਧਿਕਾਰੀ ਰਹੇ ਅਨਿਲ ਮਸੀਹ (Anil Massey) ਨੇ ਅੱਜ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ ਅੱਗੇ ਕਿਹਾ ਕਿ ਉਹ ਬਿਨਾਂ ਸ਼ਰਤ ਮੁਆਫ਼ੀ ਚਾਹੁੰਦੇ ਹਨ। ਉਹ ਉਸ ਹਲਫ਼ਨਾਮੇ ਨੂੰ ਵਾਪਸ ਲੈਣਗੇ ਜੋ ਉਸ ਨੇ ਪਹਿਲਾਂ ਦਾਇਰ ਕੀਤਾ ਸੀ। ਉਨ੍ਹਾਂ ‘ਤੇ ਚੰਡੀਗੜ੍ਹ ਮੇਅਰ ਚੋਣਾਂ ਦੌਰਾਨ 8 ਵੋਟਾਂ ਖਰਾਬ ਕਰਨ ਦਾ ਦੋਸ਼ ਹੈ। ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਝੂਠਾ ਬਿਆਨ ਦੇਣ ‘ਤੇ ਅਦਾਲਤ ਨੇ ਉਨ੍ਹਾਂ ਨੂੰ ਮਾਣਹਾਨੀ ਦਾ ਨੋਟਿਸ ਦਿੱਤਾ ਸੀ।

ਜਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਚੋਣ ਅਧਿਕਾਰੀ ਅਨਿਲ ਮਸੀਹ ਨੇ ਉਸ ਨੂੰ ਮਿਲੀਆਂ ਵੋਟਾਂ ਨੂੰ ਜਾਣਬੁੱਝ ਕੇ ਖ਼ਰਾਬ ਕੀਤਾ ਹੈ। ਉਨ੍ਹਾਂ ਨੇ ਇਸ ਸੰਬੰਧੀ ਅਦਾਲਤ ਵਿਚ ਵੀਡੀਓ ਸਬੂਤ ਵੀ ਪੇਸ਼ ਕੀਤੇ ਸਨ। ਜਦੋਂ ਉਸ ਨੂੰ ਅਦਾਲਤ ਵਿਚ ਪੁੱਛਿਆ ਗਿਆ ਕਿ ਉਨ੍ਹਾਂ ਨੇ ਵੋਟਾਂ ਕਿਉਂ ਖਰਾਬ ਕੀਤੀਆਂ ਤਾਂ ਉਸ ਨੇ ਜਵਾਬ ਦਿੱਤਾ ਕਿ ਉਸ ਨੇ ਸਿਰਫ ਉਨ੍ਹਾਂ ਵੋਟਾਂ ਦੀ ਨਿਸ਼ਾਨਦੇਹੀ ਕੀਤੀ ਸੀ ਜੋ ਪਹਿਲਾਂ ਹੀ ਖਰਾਬ ਹੋ ਚੁੱਕੀਆਂ ਸਨ। ਪਰ ਅਦਾਲਤ ਨੇ ਖੁਦ ਉਨ੍ਹਾਂ ਵੋਟਾਂ ਨੂੰ ਦੇਖਦਿਆਂ ਮੰਨਿਆ ਕਿ ਉਹ ਵੋਟਾਂ ਚੋਣ ਅਧਿਕਾਰੀ (Anil Massey) ਨੇ ਖਰਾਬ ਕੀਤੀਆਂ ਹਨ। ਇਸ ‘ਤੇ ਉਸ ਨੂੰ ਅਦਾਲਤ ‘ਚ ਧਾਰਾ 370 ਤਹਿਤ ਨੋਟਿਸ ਜਾਰੀ ਕੀਤਾ ਗਿਆ ਸੀ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।