ਚੰਡੀਗੜ੍ਹ 25 ਜੂਨ 2024: ਚੰਡੀਗੜ੍ਹ (Chandigarh) ‘ਚ ਲਾਲ ਡੋਰੇ ਦੇ ਬਾਹਰ ਪਾਣੀ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ | ਇਸ ਮਾਮਲੇ ‘ਚ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਲਾਲ ਡੋਰੇ ਦੇ ਬਾਹਰ ਪਾਣੀ ਦੇ ਕੁਨੈਕਸ਼ਨ ਨਹੀਂ ਕੱਟਣ ਦਿੱਤੇ ਜਾਣਗੇ | ਉਨ੍ਹਾਂ ਕਿ ਜਦੋਂ ਆਮ ਆਦਮੀ ਪਾਰਟੀ ਦਾ ਮੇਅਰ ਬਣਿਆ ਸੀ ਤਾਂ ਵਾਅਦਾ ਕੀਤਾ ਸੀ ਕਿ ਅਸੀਂ 20 ਹਜ਼ਾਰ ਲੀਟਰ ਮੁਫ਼ਤ ਦੇਵਾਂਗੇ | ਜਿਸ ਨੂੰ ਪੰਜਾਬ ਦੇ ਰਾਜਪਾਲ ਨੇ ਕਿਸੇ ਕਾਰਨ ਰੱਦ ਕਰ ਦਿੱਤਾ |
ਮੇਅਰ (Chandigarh) ਕੁਲਦੀਪ ਕੁਮਾਰ ਨੇ ਕਿਹਾ ਹੈ ਕਿ ਲਾਲ ਡੋਰੇ ਦਾ ਖੇਤਰ ਵਧਾਇਆ ਜਾਣਾ ਚਾਹੀਦਾ ਹੈ, ਕਿਉਂਕਿ ਲੋਕ 30 ਤੋਂ 35 ਸਾਲਾਂ ਤੋਂ ਬੈਠੇ ਹਨ | ਉਨ੍ਹਾਂ ਕਿਹਾ ਹੁਣ ਆਬਾਦੀ ਵਧੀ ਹੈ, ਉਨ੍ਹਾਂ ਨੂੰ ਉਜਾੜਿਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਪਾਣੀ ਕੁਨੈਕਸ਼ਨ ਨਾ ਕੱਟੇ ਜਾਣ, ਸਗੋਂ ਕਾਨੂੰਨੀ ਤੌਰ ‘ਤੇ ਕੁਨੈਕਸ਼ਨ ਦਿੱਤੇ ਜਾਣ | ਇਸ ਸੰਬੰਧੀ ਐੱਮਪੀ ਮਨੀਸ਼ ਤਿਵਾੜੀ ਨਾਲ ਗੱਲਬਾਤ ਕੀਤੀ ਜਾਵੇਗੀ |