ਚੰਡੀਗੜ੍ਹ, 28 ਫਰਵਰੀ 2024: ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ (Kuldeep Kumar) ਨੇ ਅੱਜ ਆਪਣਾ ਅਹੁਦਾ ਸਾਂਭ ਲਿਆ ਹੈ | ਜਿਕਰਯੋਗ ਹੈ ਕਿ ਕੁਲਦੀਪ ਕੁਮਾਰ ਨੇ ਕੁਝ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ ਸੀ, ਪਰ ਪੰਜਾਬ ਹਰਿਆਣਾ ਹਾਈ ਕੋਰਟ ਦੀ ਟਿੱਪਣੀ ਤੋਂ ਬਾਅਦ ਉਨ੍ਹਾਂ ਨੇ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ। ਕੁਲਦੀਪ ਕੁਮਾਰ (Kuldeep Kumar) ਨੂੰ ਚੰਡੀਗੜ੍ਹ ਦੇ ਨਵੇਂ ਮੇਅਰ ਦੀ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਇਸਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।
ਜਨਵਰੀ 18, 2025 8:24 ਪੂਃ ਦੁਃ