ਚੰਡੀਗੜ੍ਹ 07 ਅਪ੍ਰੈਲ 2022: ਅੱਜ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਹਾਊਸ ‘ਚ ਹੋਈ ਮੀਟਿੰਗ ‘ਚ ਭਾਰੀ ਹੰਗਾਮੇ ਦਰਮਿਆਨ ਭਾਜਪਾ ਕੌਂਸਲਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਚੰਡੀਗੜ੍ਹ ਦਾ ਯੂਟੀ ਦਾ ਦਰਜਾ ਬਰਕਰਾਰ ਰੱਖਿਆ ਜਾਵੇ। ਇਸ ਦੌਰਾਨ ਮੀਟਿੰਗ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹੰਗਾਮਾ ਕਰਦੇ ਹੋਏ ਸਦਨ ‘ਚੋਂ ਵਾਕਆਊਟ ਕੀਤਾ।
ਇਸ ਤੋਂ ਬਾਅਦ ਸਦਨ ‘ਚ ਮੌਜੂਦ ਭਾਜਪਾ ਕੌਂਸਲਰਾਂ ਨੇ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਬਰਕਰਾਰ ਰੱਖਣ ਦਾ ਮਤਾ ਪਾਸ ਕਰਕੇ ਪੰਜਾਬ ਨੂੰ ਹਰਿਆਣਾ ਦੀ ਸੁਤੰਤਰ ਰਾਜਧਾਨੀ ਬਣਾਉਣ ਦਾ ਮਤਾ ਪਾਸ ਕੀਤਾ। ਇਸ ਦੇ ਨਾਲ ਹੀ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਮਤਾ ਵੀ ਪਾਸ ਕੀਤਾ ਗਿਆ।