Site icon TheUnmute.com

Chandigarh: ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀ ਤੇ ਪੁਲਿਸ ਆਹਮੋ-ਸਾਹਮਣੇ

7 ਜਨਵਰੀ 2025: ਚੰਡੀਗੜ੍ਹ (chandigarh and mohali) ਅਤੇ ਮੋਹਾਲੀ ਦੀ ਸਰਹੱਦ ‘ਤੇ ਪਿਛਲੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ (morcha) ਕਾਇਮ ਕਰ ਰਹੇ ਕੌਮੀ ਇਨਸਾਫ਼ (National Justice Front protesters) ਮੋਰਚੇ ਦੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਸਿੱਖ ਕੈਦੀਆਂ ਦੀ ਰਿਹਾਈ ਲਈ ਮੰਗਲਵਾਰ ਨੂੰ ਕੌਮੀ (National Justice)ਇਨਸਾਫ਼ ਮੋਰਚਾ ਦੇ ਸੈਂਕੜੇ ਮੈਂਬਰਾਂ ਵੱਲੋਂ ਰੋਸ (protest march) ਮਾਰਚ ਕੱਢਿਆ ਜਾ ਰਿਹਾ ਸੀ। ਪਰ ਇਸ ਦੌਰਾਨ ਮਾਰਚ ਵਿੱਚ ਮੌਜੂਦ ਲੋਕ ਚੰਡੀਗੜ੍ਹ-ਮੁਹਾਲੀ ਹਾਈਵੇਅ ’ਤੇ ਸਥਿਤ ਆਈਐਸਬੀਟੀ-43 ਬੱਸ ਸਟੈਂਡ ਦੇ ਸਾਹਮਣੇ ਸੜਕ ਦੇ ਵਿਚਕਾਰ ਬੈਠ ਗਏ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕਰਨ ਲੱਗੇ। ਇਸ ਕਾਰਨ ਟਰੈਫਿਕ (traffic) ਜਾਮ ਹੋ ਗਿਆ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ (police) ਵਿਚਾਲੇ ਝੜਪ ਵੀ ਹੋਈ। ਇਸ ਦੌਰਾਨ ਸੈਕਟਰ-11 ਥਾਣੇ ਦੇ ਇੰਚਾਰਜ ਜੈਵੀਰ ਰਾਣਾ ਅਤੇ ਏਐਸਆਈ ਰਮੇਸ਼ ਕੁਮਾਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਫੋਰਸ ਨੇ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਮੋਰਚੇ ਦੇ ਲੋਕ ਮੰਨਣ ਨੂੰ ਤਿਆਰ ਨਹੀਂ ਹੋਏ। ਇਸ ਤੋਂ ਬਾਅਦ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਇਸ ਸਮੇਂ ਤਣਾਅ ਦੀ ਸਥਿਤੀ ਬਣੀ ਹੋਈ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਹੈ। ਚੰਡੀਗੜ੍ਹ (chandigarh police) ਪੁਲਿਸ ਦੇ ਆਈਜੀ ਆਰਕੇ ਸਿੰਘ, ਐਸਐਸਪੀ ਕੰਵਰਦੀਪ ਕੌਰ ਅਤੇ ਸਾਰੇ ਡੀਐਸਪੀ ਸੈਕਟਰ-43 ਦੇ ਬੱਸ ਅੱਡੇ ਦੇ ਸਾਹਮਣੇ ਮੌਕੇ ’ਤੇ ਮੌਜੂਦ ਹਨ।

ਕਈ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ (police) ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਨਿਹੰਗਾਂ ਦਾ ਇੱਕ ਜਥਾ ਵੀ ਮੌਕੇ ‘ਤੇ ਪਹੁੰਚ ਗਿਆ ਅਤੇ ਪੁਲਿਸ ਵੱਲੋਂ ਲਾਠੀਚਾਰਜ ਹੁੰਦਾ ਦੇਖ ਨਿਹੰਗਾਂ ਨੇ ਵੀ ਤਲਵਾਰਾਂ ਲਹਿਰਾਉਣੀਆਂ ਸ਼ੁਰੂ ਕਰ ਦਿੱਤੀਆਂ। ਕਿਸੇ ਤਰ੍ਹਾਂ ਪੁਲਿਸ ਨੇ ਮੋਰਚੇ ਦੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਹਾਈਵੇ ਤੋਂ ਹਟਾ ਦਿੱਤਾ।

ਫਿਲਹਾਲ ਸੈਕਟਰ-43 ਦੇ ਬੱਸ ਸਟੈਂਡ ਦੇ ਸਾਹਮਣੇ ਦੋਵੇਂ ਪਾਸੇ ਦੀ ਸੜਕ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਪੁਲੀਸ ਤੋਂ ਇਲਾਵਾ ਪੰਜਾਬ ਪੁਲੀਸ, ਰਿਜ਼ਰਵ ਬਟਾਲੀਅਨ, ਰੈਪਿਡ ਫੋਰਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਬਲ ਮੌਕੇ ’ਤੇ ਤਾਇਨਾਤ ਕੀਤੇ ਗਏ ਹਨ।

read more: ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਜਾਣੋ ਕਾਰਨ

 

Exit mobile version