22 ਨਵੰਬਰ 2024: ਆਮ ਆਦਮੀ ਪਾਰਟੀ (aam aadmi party) ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ, ਦੱਸ ਦੇਈਏ ਕਿ ਪਿੱਛਲੇ ਹੀ ਕੁਝ ਦਿਨਾਂ ਦੇ ਵਿਚ CM ਮਾਨ ਨੇ ਪ੍ਰਧਾਨਗੀ ਛੱਡਣ ਦਾ ਐਲਾਨ ਕੀਤਾ ਸੀ, ਜਿਸ ਪਿੱਛੋਂ ਅੱਜ ਆਪ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ, ਦੱਸ ਦੇਈਏ ਕਿ ਆਪ ਦੇ ਵਲੋਂ ਕੈਬਿਨਟ ਮੰਤਰੀ ਅਮਨ ਅਰੋੜਾ (aman arora) ਨੂੰ AAP ਦਾ ਨਵਾਂ ਪ੍ਰਧਾਨ ਐਲਾਨਿਆ ਹੈ|ਦੱਸ ਦੇਈਏ ਕਿ ਪਿੱਛਲੇ 2.5 ਸਾਲ ਤੋਂ ਪ੍ਰਧਾਨਗੀ CM ਮਾਨ ਦੇ ਕੋਲ ਸੀ|ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ AAP ਦਾ ਮੀਤ ਪ੍ਰਧਾਨ ਬਣਾਇਆ ਗਿਆ|
ਇਸ ਬਾਰੇ ਖ਼ੁਦ CM ਮਾਨ ਨੇ X ਤੇ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ ਹੈ, ਜਿਸ ਚ ਮਾਨ ਨੇ ਲਿਖਿਆ ਕਿ- ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।