Site icon TheUnmute.com

Chandigarh News: ਧਨਾਸ ਝੀਲ ਨੇੜੇ ਅਣਪਛਾਤੇ ਵਾਹਨ ਵਿਅਕਤੀ ਨੂੰ ਮਾਰੀ ਟੱਕਰ, ਹਸਪਤਾਲ ‘ਚ ਮੌ.ਤ

Dhanas Lake

ਚੰਡੀਗੜ੍ਹ, 13 ਦਸੰਬਰ 2024: Chandigarh Accident News: ਚੰਡੀਗੜ੍ਹ ਦੀ ਧਨਾਸ ਝੀਲ (Dhanas Lake) ਨੇੜੇ ਇੱਕ ਵਾਹਨ ਚਾਲਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਚੰਡੀਗੜ੍ਹ ਸੈਕਟਰ-11 ਥਾਣੇ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ | ਪੁਲਿਸ ਮ੍ਰਿਤਕ ਦੀ ਪਛਾਣ ਕਰਨ ‘ਚ ਲੱਗੀ ਹੋਈ ਹੈ।

ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ‘ਚ ਮੁਲਜ਼ਮਾਂ ਦੀ ਕਾਰ ਨੰਬਰ ਦੀ ਜਾਂਚ ਕਰ ਰਹੀ ਹੈ। ਜਿਸ ਨਾਲ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ | ਮਿਲੀ ਜਾਣਕਾਰੀ ਮੁਤਾਬਕ ਧਨਾਸ ਝੀਲ ਦੇ ਮੋੜ ਕੋਲ ਇੱਕ ਪੈਦਲ ਵਿਅਕਤੀ ਜ਼ਖ਼ਮੀ ਹਾਲਤ ‘ਚ ਬੇਹੋਸ਼ ਪਿਆ ਮਿਲਿਆ। ਰਾਹਗੀਰ ਨੇ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਵਿਅਕਤੀ ਨੂੰ ਸੈਕਟਰ-16 ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਕਤ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਜਿਕਰਯੋਗ ਹੈ ਕਿ ਧਨਾਸ ਝੀਲ (Dhanas Lake) ਨੇੜੇ ਸੜਕ ’ਤੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ’ਚ ਕਈ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।

Read More:  Diljit Chandigarh Show : ਕੰਸਰਟ ਤੋਂ ਪਹਿਲਾਂ ਕਮਿਸ਼ਨ ਨੇ ਦਿਲਜੀਤ ਦੋਸਾਂਝ ਨੂੰ ਜਾਰੀ ਕੀਤੀ ਐਡਵਾਈਜ਼ਰੀ, ਜਾਣੋ

Exit mobile version