Chandigarh News: ਚੰਡੀਗੜ੍ਹ ‘ਚ ਬ.ਲਾ.ਸ.ਟ, ਦੋ ਕਲੱਬਾਂ ਨੂੰ ਬਣਾਇਆ ਗਿਆ ਨਿਸ਼ਾਨਾ

26 ਨਵੰਬਰ 2024: ਚੰਡੀਗੜ੍ਹ ( chandigarh) ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ (blast) ਹੋਏ ਹਨ, ਜਿਸ ਤੋਂ ਬਾਅਦ ਹਫੜਾ-ਦਫੜੀ ਮੱਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਪਰ ਅਧਿਕਾਰਤ ਤੌਰ ‘ਤੇ ਹਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਚੰਡੀਗੜ੍ਹ ਦੇ ਉਹ ਇਲਾਕੇ (area) ਜਿੱਥੇ ਇਹ ਧਮਾਕੇ ਹੋਏ ਹਨ, ਉਨ੍ਹਾਂ ਨੂੰ ਬਹੁਤ ਪ੍ਰਮੁੱਖ ਮੰਨਿਆ ਜਾਂਦਾ ਹੈ। ਉਥੇ ਹੀ ਤੁਹਾਨੂੰ ਦੱਸ ਦੇਈਏ ਕਿ ਥੋੜ੍ਹੇ ਹੀ ਦਿਨਾਂ ‘ਚ PM ਮੋਦੀ ਵੀ ਚੰਡੀਗੜ੍ਹ ਆ ਰਹੇ ਹਨ|

 

ਇਨ੍ਹਾਂ ਇਲਾਕਿਆਂ ਦੇ ਨੇੜੇ ਹੀ ਸਬਜ਼ੀ ਮੰਡੀ(sabji mandi)  ਹੈ। ਇਸ ਤੋਂ ਇਲਾਵਾ ਕਈ ਕੇਂਦਰੀ ਅਦਾਰੇ ਇਸ ਦੇ ਨੇੜੇ ਹਨ। ਇਸ ਦੇ ਨਾਲ ਹੀ ਪੁਲਿਸ ਲਾਈਨ ਅਤੇ ਸੈਕਟਰ-26 ਥਾਣਾ ਵੀ ਹੈ। ਘਟਨਾ ਤੋਂ ਬਾਅਦ ਐੱਸ. ਐੱਸ. ਪੀ ਸਣੇ ਕਈ ਅਧਿਕਾਰੀ ਮੌਕੇ ਤੇ ਹੋ ਪਹੁੰਚੇ ਹੋਏ ਹਨ।

 

ਉਥੇ ਹੀ ਜਾਣਕਾਰੀ ਮਿਲੀ ਹੈ ਕਿ ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਸੈਕਟਰ-10 ਦੇ ਇੱਕ ਘਰ ਵਿੱਚ ਬੰਬ ਸੁੱਟਿਆ ਗਿਆ ਸੀ। ਹਾਲਾਂਕਿ ਉਦੋਂ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਸੰਬਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ (ਪੀਈਸੀ), ਚੰਡੀਗੜ੍ਹ ਆਉਣਗੇ।

Scroll to Top