Chandigarh News: CM ਮਾਨ ਨੇ ਕਿਸਾਨਾਂ ਨੂੰ ਲਾਈਵ ਬਹਿਸ ਲਈ ਦਿੱਤੀ ਸਿੱਧੀ ਚੁਣੌਤੀ, ਜਾਣੋ ਹੋਰ ਕਈ ਕਿਹਾ..

30 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੜਕਾਂ ਅਤੇ ਰੇਲਵੇ ਰੋਕ (railway) ਕੇ ਕਿਸਾਨ ਆਗੂ ਆਪਣੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਆਮ ਲੋਕਾਂ ਨੂੰ ਬੇਲੋੜੇ ਮੁੱਦਿਆਂ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਖੇਤੀ ਸੰਕਟ ਨਾਲ ਸਬੰਧਤ ਮੁੱਦਿਆਂ ‘ਤੇ ਲਾਈਵ ਬਹਿਸ (live debate) ਲਈ ਚੁਣੌਤੀ ਦਿੱਤੀ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਵਿਸ਼ਿਆਂ ‘ਤੇ ਮੇਰੇ ਨਾਲ ਸਿੱਧੀ ਬਹਿਸ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਈ ਕਿਸਾਨ ਆਗੂਆਂ ਨੇ ਗੈਰ-ਕਾਨੂੰਨੀ ਤਰੀਕਿਆਂ ਨਾਲ ਬਹੁਤ ਸਾਰਾ ਪੈਸਾ ਇਕੱਠਾ ਕੀਤਾ ਹੈ।

ਬਠਿੰਡਾ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਕਿਹਾ ਕਿ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਹਿੱਤਾਂ ਦੇ ਨਾਮ ‘ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹਨ, ਅਤੇ ਆਮ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Read More: ਪਾਣੀ ਵਿਵਾਦ: CM ਮਾਨ ਪਹੁੰਚੇ ਨੰਗਲ ਡੈਮ, ਤਿੰਨਾਂ ਰਾਜਾਂ ਨੂੰ ਛੱਡਿਆ ਗਿਆ ਪਾਣੀ

Scroll to Top