Site icon TheUnmute.com

Chandigarh News: ਚੰਡੀਗੜ੍ਹ ‘ਚ ਕਾਂਗਰਸ ਦਾ ਰੋਸ ਪ੍ਰਦਰਸ਼ਨ, ਪੁਲਿਸ ਨੇ ਰਾਜਾ ਵੜਿੰਗ ਤੇ ਵਰਕਰਾਂ ਨੂੰ ਹਿਰਾਸਤ ‘ਚ ਲਿਆ

Congress

ਚੰਡੀਗੜ੍ਹ, 21 ਜੂਨ 2024: ਦੇਸ਼ ਭਰ ‘ਚ ਨੀਟ-ਯੂਜੀ 2024 (NEET-UG 2024) ਪ੍ਰੀਖਿਆ ਦਾ ਵਿਵਾਦ ਭਖਦਾ ਜਾ ਰਿਹਾ ਹੈ | ਉਥੇ ਹੀ ਪੰਜਾਬ ‘ਚ ਸਿਆਸੀ ਪਾਰਟੀਆਂ ਵੱਲੋਂ ਇਸ ਮੁੱਦੇ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ | ਅੱਜ ਚੰਡੀਗੜ੍ਹ ‘ਚ ਪੰਜਾਬ ਕਾਂਗਰਸ (Congress) ਨੇ NEET ਪ੍ਰੀਖਿਆ ‘ਚ ਬੇਨਿਯਮੀਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ |

ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਪੁਲਿਸ ਨੇ ਸੰਸਦ ਮੈਂਬਰ ਰਾਜਾ ਵੜਿੰਗ (Raja Warring) ਸਣੇ ਕਈ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ ਹੈ | ਕਾਂਗਰਸ ਆਗੂ ਦਫ਼ਤਰ ਵੱਲ ਜਾ ਰਹੇ ਸੀ, ਪਰ ਪੁਲਿਸ ਨੇ ਰਸਤੇ ‘ਚ ਹੀ ਰੋਕ ਲਿਆ |

ਇਸ ਦੌਰਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ 5 ਸਾਲਾਂ ਵਿੱਚ 41 ਵਾਰ ਪੇਪਰ ਲੀਕ ਹੋ ਚੁੱਕੇ ਹਨ, ਜਿਸ ਕਾਰਨ ਵਿਦਿਆਰਥੀਆਂ ਦੇ ਭਵਿੱਖ ‘ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਰੋੜਾਂ ਲੋਕਾਂ ਦੇ ਭਵਿੱਖ ਦਾ ਸਵਾਲ ਹੈ। ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ ਪਰ ਦੇਸ਼ ਵਿਚ ਪੇਪਰ ਲੀਕ ਹੋਣ ਦਾ ਸਿਲਸਿਲਾ ਅਜੇ ਵੀ ਰੁਕਿਆ ਨਹੀਂ । ਉਨ੍ਹਾਂ ਨੇ ਵਿਦਿਆਰਥੀਆਂ ਲਈ ਇਨਸਾਫ਼ ਦੀ ਮੰਗ ਕੀਤੀ ਹੈ |

Exit mobile version