July 4, 2024 2:56 pm
Chandigarh

Chandigarh News: ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ

ਚੰਡੀਗੜ੍ਹ, 19 ਜੂਨ 2024: ਚੰਡੀਗੜ੍ਹ (Chandigarh) ਵਿੱਚ ਅੱਜ ਗਰਮੀ ਤੋਂ ਹਲਕੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਕੱਲ੍ਹ ਵੀ ਦਿਨ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ‘ਚ ਮਾਮੂਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ । ਇਸਦੇ ਨਾਲ ਹੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ |

ਫਿਲਹਾਲ ਦਿਨ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਹੈ ਅਤੇ ਰਾਤ ਦਾ ਤਾਪਮਾਨ 30.6 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਵੱਧ ਤੋਂ ਵੱਧ ਤਾਪਮਾਨ 6.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਰਿਹਾ।

ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਦਕਿ ਭਲਕੇ 20 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਵਧਦੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਵੀ ਹਰ ਰੋਜ਼ ਵਧ ਰਹੀ ਹੈ। ਇਸ ਵਾਰ ਚੰਡੀਗੜ੍ਹ (Chandigarh) ਵਿੱਚ ਬਿਜਲੀ ਦੀ ਮੰਗ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।