ਚੰਡੀਗੜ੍ਹ, 03 ਦਸੰਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤ੍ਰਰੀ ਅਮਿਤ ਸ਼ਾਹ ਚੰਡੀਗੜ੍ਹ (Chandigarh) ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਵਿਖੇ ਹਾਲ ਹੀ ‘ਚ ਲਾਗੂ ਕੀਤੇ 3 ਨਵੇਂ ਅਪਰਾਧਿਕ ਕਾਨੂੰਨਾਂ ਭਾਰਤੀ ਦੰਡ ਸੰਹਿਤਾ, ਭਾਰਤੀ ਸਿਵਲ ਰੱਖਿਆ ਕੋਡ ਅਤੇ ਭਾਰਤੀ ਸਬੂਤ ਐਕਟ ਦੀ ਸਮੀਖਿਆ ਕੀਤੀ ਜਾ ਰਹੀ ਹੈ |
ਇਸ ਦੌਰਾਨ ਉਨ੍ਹਾਂ ਨਾਲ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਹਾਜ਼ਰ ਹਨ ਅਤੇ ਉਨ੍ਹਾਂ ਵੱਲੋਂ ਨੂੰ ਪੀਐੱਮ ਮੋਦੀ ਅਤੇ ਅਮਿਤ ਸ਼ਾਹ ਨੂੰ ਪ੍ਰਦਰਸ਼ਨੀ ਦਿਖਾਈ ਜਾ ਰਹੀ ਹੈ। ਇਸ ਦੌਰਾਨ ਪੀਐਮ ਮੋਦੀ ਨੂੰ ਕੇਸ ਦਰਜ ਕਰਨ ਤੋਂ ਲੈ ਕੇ ਜਾਂਚ ਤੱਕ ਦੀ ਪ੍ਰਕਿਰਿਆ ਅਤੇ ਮੁਲਜ਼ਮਾਂ ਨੂੰ ਜੇਲ੍ਹ ‘ਚ ਕਿਵੇਂ ਰੱਖਿਆ ਜਾਂਦਾ ਹੈ, ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਚੰਡੀਗੜ੍ਹ ਪੁਲਿਸ (Chandigarh Police) ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਕਿ ਨਵੇਂ ਕਾਨੂੰਨਾਂ ਅਨੁਸਾਰ ਚੰਡੀਗੜ੍ਹ ‘ਚ 900 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ 4 ਕੇਸਾਂ ‘ਚ ਫੈਸਲਾ ਵੀ ਲਿਆ ਹੈ। ਚੰਡੀਗੜ੍ਹ ਦੇ ਸਾਰੇ ਥਾਣਿਆਂ ਦਾ ਕੰਪਿਊਟਰੀਕਰਨ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਪ੍ਰਧਾਨ ਮੰਤਰੀ ਦੀ ਆਮਦ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਲਈ ਫੰਡਾਂ ਦੇ ਐਲਾਨ ਨੂੰ ਲੈ ਕੇ ਯੂਥ ਕਾਂਗਰਸ ਦੇ ਵਰਕਰਾਂ ਨੇ ਸੈਕਟਰ-23 ‘ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ, ਸੂਬਾ ਜਨਰਲ ਸਕੱਤਰ ਕਪਿਲ ਚੋਪੜਾ ਤੇ ਹੋਰਨਾਂ ਨੂੰ ਹਿਰਾਸਤ ‘ਚ ਲੈ ਲਿਆ।