Site icon TheUnmute.com

Chandigarh News: PM ਮੋਦੀ ਕਰਨਗੇ ਚੰਡੀਗੜ੍ਹ ਦਾ ਦੌਰਾ, ਦੇਣ ਆ ਰਹੇ ਰਿਟਰਨ ਗਿਫਟ

25 ਨਵੰਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ( Narendra modi)  3 ਦਸੰਬਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ (ਪੀਈਸੀ), ਚੰਡੀਗੜ੍ਹ (chandigarh) ਦਾ ਦੌਰਾ ਕਰਨਗੇ। ਚੰਡੀਗੜ੍ਹ ਪੁਲਿਸ ਅਤੇ ਯੂ.ਟੀ. (chandigarh police and Ut) ਪ੍ਰਸ਼ਾਸਨਿਕ ਅਧਿਕਾਰੀ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਅਤੇ ਸੁਰੱਖਿਆ ਨੂੰ ਲੈ ਕੇ ਮੀਟਿੰਗਾਂ (meetings) ਕਰਨ ਵਿੱਚ ਰੁੱਝੇ ਹੋਏ ਹਨ। ਰਜਿੰਦਰਾ ਪਾਰਕ ਵਿੱਚ ਬਣੇ ਹੈਲੀਪੈਡ ਨੂੰ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ (helicopter) ਲਈ ਵਰਤਣ ਦੀ ਯੋਜਨਾ ਸੀ ਪਰ ਸੁਰੱਖਿਆ ਏਜੰਸੀਆਂ ਨੇ ਇਸ ਨੂੰ ਅਸੁਰੱਖਿਅਤ ਦੱਸਦਿਆਂ ਰੱਦ ਕਰ ਦਿੱਤਾ।

 

ਉਥੇ ਹੀ ਏਜੰਸੀਆਂ ਦਾ ਕਹਿਣਾ ਹੈ ਕਿ ਹੈਲੀਪੈਡ ਸਥਾਨ ਦੇ 200-250 ਮੀਟਰ ਦੇ ਅੰਦਰ ਹੋਣਾ ਚਾਹੀਦਾ ਹੈ, ਜਦੋਂ ਕਿ ਰਾਜਿੰਦਰਾ ਪਾਰਕ ਦੀ ਦੂਰੀ 500 ਮੀਟਰ ਤੋਂ ਵੱਧ ਹੈ। ਇਸ ਦੇ ਮੱਦੇਨਜ਼ਰ ਹੁਣ ਬਦਲਵੇਂ ਸਥਾਨਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਰਾਜਿੰਦਰਾ ਪਾਰਕ ਅਤੇ ਪੈਕ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੈਕ ਵਿੱਚ ਸਮਾਗਮ ਵਾਲੀ ਥਾਂ ’ਤੇ ਵੱਡੇ ਟੈਂਟ ਲਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਦਿੱਲੀ ਦੀਆਂ ਸੁਰੱਖਿਆ ਏਜੰਸੀਆਂ ਚੰਡੀਗੜ੍ਹ ਵਿੱਚ ਤਾਇਨਾਤ ਹਨ ਅਤੇ ਆਪਣੇ ਤਰੀਕੇ ਨਾਲ ਸੁਰੱਖਿਆ ਦਾ ਜਾਇਜ਼ਾ ਲੈ ਰਹੀਆਂ ਹਨ।

ਤਿੰਨ ਨਵੇਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਰਿਟਰਨ ਗਿਫਟ ਦੇਣ ਲਈ ਆ ਰਹੇ ਹਨ

ਪ੍ਰਧਾਨ ਮੰਤਰੀ ਦੀ ਇਹ ਫੇਰੀ ਚੰਡੀਗੜ੍ਹ ਵਿੱਚ ਤਿੰਨ ਨਵੇਂ ਕਾਨੂੰਨਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਹੋਣ ਤੋਂ ਬਾਅਦ ਹੋ ਰਹੀ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਦਾ ਦੌਰਾ ਕਰਕੇ ਇਸ ਪ੍ਰਕਿਰਿਆ ਦਾ ਜਾਇਜ਼ਾ ਲਿਆ ਸੀ ਅਤੇ ਇਸ ਨੂੰ 100 ਫੀਸਦੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਪ੍ਰਧਾਨ ਮੰਤਰੀ ਇਸ ਪ੍ਰਾਪਤੀ ‘ਤੇ ਚੰਡੀਗੜ੍ਹ ਨੂੰ ‘ਵਾਪਸੀ ਤੋਹਫ਼ਾ’ ਦੇਣ ਆ ਰਹੇ ਹਨ।

Exit mobile version