Site icon TheUnmute.com

Chandigarh News: ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਅਹੁਦੇ ਤੋਂ ਹਟਾਇਆ, ਜਾਣੋ ਹੁਣ ਕਿਸ ਦੇ ਹੱਥ ਕਮਾਨ

17 ਫਰਵਰੀ 2025: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਮੁਖੀ ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਤੁਰੰਤ ਡੀਜੀਪੀ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। 1995 ਬੈਚ ਦੇ ਆਈਪੀਐਸ ਜੀ ਨਾਗੇਸ਼ਵਰ ਰਾਓ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਵਿਜੀਲੈਂਸ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ ਇਹ ਕਾਰਵਾਈ ਖੁਦ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਕੀਤੀ ਗਈ ਹੈ।

ਵਿਜੀਲੈਂਸ ਮੁਖੀ ਨੂੰ ਹਟਾਉਣ ਤੋਂ ਦੋ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਜੀਲੈਂਸ ਮੁਖੀ ਨੂੰ ਹਟਾਉਣਾ ਇਸ ਸੰਦਰਭ ਵਿੱਚ ਵੱਡੀ ਕਾਰਵਾਈ ਹੈ। ਪੰਜਾਬ ਸਰਕਾਰ (punjab sarkar) ਆਉਣ ਵਾਲੇ ਦਿਨਾਂ ਵਿੱਚ ਅਜਿਹੀ ਹੋਰ ਸਖ਼ਤ ਕਾਰਵਾਈ ਕਰ ਸਕਦੀ ਹੈ।

Read More: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ

 

 

Exit mobile version