ਚੰਡੀਗੜ੍ਹ, 03 ਅਗਸਤ 2024: ਚੰਡੀਗੜ੍ਹ (Chandigarh) ਦੇ ਸੈਕਟਰ-43 ਜ਼ਿਲ੍ਹਾ ਅਦਾਲਤ ਦੇ ਸਰਵਿਸ ਬਲਾਕ ਦੀ ਦੂਜੀ ਮੰਜ਼ਿਲ ‘ਤੇ ਸਥਿਤ ਮੀਡੀਏਸ਼ਨ ਸੈਂਟਰ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਦੁਪਹਿਰ 2 ਵਜੇ ਵਾਪਰੀ ਅਤੇ ਗੋਲੀਬਾਰੀ ਕਾਰਨ ਅਦਾਲਤ ਦੇ ਚੌਗਿਰਦੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਰਿਵਾਰਕ ਝਗੜੇ ਨੂੰ ਲੈ ਕੇ ਦੋ ਧਿਰਾਂ ਜ਼ਿਲ੍ਹਾ ਸੈਸ਼ਨ ਕੋਰਟ ਪਹੁੰਚੀਆਂ, ਜਿਸ ਤੋਂ ਬਾਅਦ ਵਿਵਾਦ ਇੰਨਾ ਵੱਧ ਗਿਆ ਕਿ ਲੜਕੀ ਵਾਲੇ ਪੱਖ ਨੇ ‘ਤੇ ਲੜਕੇ ‘ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ 3 ਤੋਂ 4 ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ‘ਚੋਂ ਇਕ ਗੋਲੀ ਨੌਜਵਾਨ ਨੂੰ ਲੱਗੀ ਅਤੇ ਉਸਦੀ ਮੌਤ ਹੋ ਗਈ । ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਸੈਕਟਰ 36 ਥਾਣਾ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮੁਲਜ਼ਮ ਦੀ ਪਛਾਣ ਸੇਵਾਮੁਕਤ ਏਆਈਜੀ ਹਿਊਮਨ ਰਾਈਟਸ ਮਾਲਵਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਮ੍ਰਿਤਕ ਦਾ ਜਵਾਈ ਹਰਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਵਿੱਚ ਆਈ.ਆਰ.ਐਸ. ਸੀ |